ਸੰਗਰੂਰ: ਲਹਿਰਾਗਾਗਾ ਵਿੱਚ ਰਾਤ ਨੂੰ ਲੁਟੇਰਿਆਂ ਨੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਆਈ-20 ਕਾਰ ਖੋਹ ਕੇ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੜਤਾਲ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਲਹਿਰਾਗਾਗਾ ਦਾ 32 ਸਾਲਾ ਜਗਮੋਹਨ ਸਿੰਘ ਆਪਣੀ ਮਾਂ ਦੀ ਦਵਾਈ ਲੈ ਕੇ ਹਰਿਆਣਾ ਤੋਂ ਵਾਪਸ ਆ ਰਿਹਾ ਸੀ ਤਾਂ ਜਾਖਲ ਅਤੇ ਚੁੱਲੜ ਪਿੰਡ ਨੇੜੇ ਕੁਝ ਅਣਪਛਾਤੇ ਲੁਟੇਰਿਆਂ ਨੇ ਉਸ ਨੂੰ ਰੋਕਿਆ ਅਤੇ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ ਜਿਸ ਤੋਂ ਬਾਅਦ ਉਸ ਦੀ ਕਾਰ ਖੋਹ ਕੇ ਫ਼ਰਾਰ ਹੋ ਗਏ। ਗੋਲੀਆਂ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਲਹਿਰਾਗਾਗਾ ਦੇ ਡੀਐਸਪੀ ਬੂਟਾ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਮਾਮਲੇ ਦੀ ਥਾਂ 'ਤੇ ਪਹੁੰਚੀ। ਉਥੇ ਨੌਜਵਾਨ ਦੀ ਲਾਸ਼ ਮਿਲੀ ਜਿਸ ਨੂੰ ਤਿੰਨ ਗੋਲੀਆਂ ਵੱਜੀਆਂ ਸਨ।
ਪੁਲਿਸ ਮੁਤਾਬਕ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਗੋਲੀਆਂ ਕਿਸ ਨੇ ਮਾਰੀਆਂ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਡੁੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਫੜ੍ਹਿਆ ਜਾਵੇਗਾ।