ਬਰਨਾਲਾ: ਤਾਲਾਬੰਦੀ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਨੇ ਬੱਸਾਂ ਭੇਜੀਆਂ ਸਨ ਜਿਨ੍ਹਾਂ ਵਿੱਚੋਂ ਸਰਕਾਰੀ ਬੱਸ ਦੇ ਇੱਕ ਡਰਾਈਵਰ ਦੀ ਦਿੱਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
![ਮਨਜੀਤ ਸਿੰਘ](https://etvbharatimages.akamaized.net/etvbharat/prod-images/img-20200426-wa00291_2604newsroom_1587909382_368.jpg)
ਜ਼ਿਕਰ ਕਰ ਦਈਏ ਕਿ ਮਨਜੀਤ ਸਿੰਘ (35) ਪੀਆਰਟੀਸੀ ਬੱਸ ਦਾ ਡਰਾਈਵਰ ਸੀ ਜਿਸ ਦੀ ਅਚਾਨਕ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਮਨਜੀਤ ਸਿੰਘ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦਾ ਰਹਿਣ ਵਾਲਾ ਸੀ।
ਕਈ ਦਿਨਾਂ ਤੋਂ ਚੱਲ ਰਹੇ ਯਤਨਾਂ ਤੋਂ ਬਾਅਦ ਕੱਲ੍ਹ ਪੰਜਾਬ ਤੋਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਬੱਸਾਂ ਰਵਾਨਾਂ ਕੀਤੀਆਂ ਸਨ ਜਿਸ ਵਿੱਚੋਂ ਇੱਕ ਬੱਸ ਮਨਜੀਤ ਸਿੰਘ ਵੀ ਲੈ ਕੇ ਜਾ ਰਿਹਾ ਸੀ ਜਿਸ ਨੂੰ ਮੱਧ ਪ੍ਰਦੇਸ਼ ਦੇ ਕੋਲ 4 ਕੁ ਵਜੇ ਦਿੱਲ ਦਾ ਦੌਰਾ ਪਿਆ, ਜਿੱਥੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।