ਸੰਗਰੂਰ: ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਕੈਂਸਰ ਦੀ ਰੋਕਥਾਮ ਨੂੰ ਲੈ ਕੇ ਜਾਗਰੂਕ ਮੈਰਾਥਨ ਕਰਵਾਈ ਗਈ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ ਕੈਂਸਰ ਦੇ ਪ੍ਰਤੀ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ। ਇਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਪਹੁੰਚੇ ਅਤੇ ਮੈਰਾਥਨ ਨੂੰ ਹਰੀ ਝੰਡੀ ਦਿੱਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਤੰਦਰੁਸਤ ਪੰਜਾਬ ਦੇ ਤਹਿਤ ਲੋਕਾਂ ਨੂੰ ਕੈਂਸਰ ਵਰਗੀ ਬਿਮਾਰੀ ਦੇ ਪ੍ਰਤੀ ਜਾਗਰੂਕ ਕਰਨ ਲਈ ਇਹ ਮੈਰਾਥਨ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪਟਿਆਲਾ ਜੇਲ੍ਹ: 'VIP ਸੁਵਿਧਾਵਾਂ ਲਈ ਲੱਗੇਗਾ ਮਹੀਨੇ ਦਾ 1 ਲੱਖ 30 ਹਜ਼ਾਰ', ਵਾਇਰਲ ਵੀਡੀਓ
ਸਕੂਲੀ ਬੱਚਿਆਂ ਅਤੇ ਬਜ਼ੁਰਗਾਂ ਨੇ ਵੀ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਇਸ ਮੈਰਾਥਨ ਵਿੱਚ ਹਿੱਸਾ ਲਿਆ। ਸੰਗਰੂਰ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਦੇ ਲੋਕਾਂ ਨੇ ਆ ਕੇ ਇਸ ਮੈਰਾਥਨ ਦਾ ਆਨੰਦ ਮਾਣਿਆ। ਮੈਰਾਥਨ ਤੋਂ ਬਾਅਦ ਸ਼ਾਮ ਨੂੰ ਸਟਾਰ ਨਾਈਟ ਦੇ ਤਹਿਤ ਸੰਗਰੂਰ ਵਿਖੇ ਗਾਇਕ ਸਤਿੰਦਰ ਸਰਤਾਜ ਆਪਣੀ ਗਾਇਕੀ ਨਾਲ ਲੋਕਾਂ ਦਾ ਮਨੋਰੰਜਨ ਕਰਨਗੇ।