ETV Bharat / state

ਕੋਵਿਡ-19: ਜਨਤਾ ਕਰਫਿਊ ਵਾਲੇ ਦਿਨ ਪ੍ਰਿਤਪਾਲ ਦਾ ਵਿਆਹ, ਅਧੂਰੇ ਰਹੇ ਚਾਅ

ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਹਾਹਾਕਾਰ ਮਚੀ ਹੋਈ ਹੈ ਤੇ ਜਿਸ ਤੋਂ ਬਚਾਅ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਮਾਰਚ ਨੂੰ ਜਨਤਕ ਕਰਫਿਊ ਦਾ ਐਲਾਨ ਕੀਤਾ ਹੈ। ਇਸ ਤਹਿਤ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਘਰਾਂ ਵਿੱਚ ਰਹਿਣ ਲਈ ਕਿਹਾ ਹੈ ਪਰ ਉੱਥੇ ਹੀ ਸੰਗਰੂਰ ਦੇ ਪਿੰਡ ਨਮੋਲ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਦਾ ਵਿਆਹ 22 ਮਾਰਚ ਨੂੰ ਹੈ ਤੇ ਜਿਸ ਦੇ ਵਿਆਹ ਦੇ ਸਾਰੇ ਚਾਅ ਅਧੂਰੇ ਰਹਿ ਗਏ ਹਨ।

author img

By

Published : Mar 21, 2020, 6:07 PM IST

ਪ੍ਰਿਤਪਾਲ ਦਾ ਵਿਆਹ
ਪ੍ਰਿਤਪਾਲ ਦਾ ਵਿਆਹ

ਸੰਗਰੂਰ: ਪਿੰਡ ਨਮੋਲ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਦਾ 22 ਮਾਰਚ ਨੂੰ ਵਿਆਹ ਹੈ ਜਿਸ ਦਿਨ ਪ੍ਰਿਤਪਾਲ ਸਿੰਘ ਦਾ ਵਿਆਹ ਹੈ ਪਰ ਪੀਐੱਮ ਨੇ ਜਨਤਾ ਕਰਫਿਊ ਦਾ ਐਲਾਨ ਕੀਤਾ ਹੈ। ਇਸ ਦੇ ਚਲਦਿਆਂ ਉਸ ਦੇ ਵਿਆਹ ਦੇ ਸਾਰੇ ਚਾਅ ਅਧੂਰੇ ਰਹਿ ਗਏ ਤੇ ਹੁਣ ਉਹ 4-5 ਵਿਅਕਤੀਆਂ ਨੂੰ ਲਿਜਾ ਕੇ ਹੀ ਲਾੜੀ ਨੂੰ ਵਿਆਹ ਕੇ ਲਿਆਉਣਗੇ।

ਕੋਵਿਡ-19

ਇਸ ਬਾਰੇ ਪ੍ਰਿਤਪਾਲ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ 4, 5 ਮਾਰਚ ਤੋਂ ਹੀ ਵਿਆਹ ਦੀਆਂ ਤਿਆਰੀਆਂ ਚਲ ਰਹੀਆਂ ਹਨ ਤੇ ਉਨ੍ਹਾਂ ਨੇ ਸਾਰੀਆਂ ਤਿਆਰੀਆਂ ਵੀ ਕਰ ਲਈਆਂ ਹਨ। ਇਸ ਦੇ ਨਾਲ ਹੀ ਸਾਰੇ ਪਾਸੇ ਮਿਠਾਈਆਂ, ਸਟੂਡੀਓ, ਮੈਰੇਜ ਪੈਲੈਸ ਤੇ ਹੋਰ ਥਾਵਾਂ 'ਤੇ ਸਾਈ ਵੀ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਕੋਰੋਨਾ ਵਾਇਰਸ ਵਰਗੀ ਬਿਮਾਰੀ ਬਾਰੇ ਪਤਾ ਲੱਗਿਆ ਜਿਸ ਨਾਲ ਪੂਰਾ ਦੇਸ਼ ਲੜ ਰਿਹਾ ਹੈ। ਇਸ ਦੇ ਚਲਦਿਆਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਵਾਗਤ ਕਰਦੇ ਹਨ।

ਉੱਥੇ ਵਿਆਹ ਵਾਲੇ ਲਾੜੇ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਵਿਆਹ ਦੇ ਲਈ 1000 ਬਰਾਤੀਆਂ ਨੂੰ ਬੁਲਾਇਆ ਸੀ ਤੇ ਉਹ ਆਪਣਾ ਵਿਆਹ ਬੜੀ ਧੂਮਧਾਮ ਨਾਲ ਕਰਨਾ ਚਾਹੁੰਦਾ ਸੀ ਪਰ ਉਸ ਦੇ ਸਾਰੇ ਚਾਅ ਅਧੂਰੇ ਰਹਿ ਗਏ। ਉਹ ਸਰਕਾਰ ਦੇ ਫੈਸਲੇ ਦੇ ਨਾਲ ਹਨ ਤੇ ਜਦੋਂ ਮਾਹੌਲ ਠੀਕ ਹੋ ਜਾਵੇਗਾ ਫਿਰ ਉਹ ਆਪਣੇ ਸਾਰੇ ਰਿਸ਼ਤੇਦਾਰਾਂ ਨੂੰ ਬੁਲਾ ਕੇ ਸਾਰੇ ਰਿਤੀ-ਰਿਵਾਜ਼ ਕਰੇਗਾ।

ਇਸ ਦੇ ਨਾਲ ਹੀ ਪ੍ਰਿਤਪਾਲ ਸਿੰਘ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਇਸ ਮਾਹੌਲ ਨੂੰ ਛੇਤੀ ਹੀ ਠੀਕ ਕੀਤੇ ਜਾਵੇ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਦੀ ਮਹਾਮਾਰੀ ਨੇ ਦੇਸ਼ ਭਰ ਵਿੱਚ ਹਾਹਾਕਾਰ ਮਚਾ ਕੇ ਰੱਖੀ ਹੋਈ ਤੇ ਕਈ ਲੋਕ ਇਸ ਤੋਂ ਪ੍ਰਭਾਵਿਤ ਵੀ ਹੋ ਚੁੱਕੇ ਤੇ ਕਈਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਤੋਂ ਬਚਾਅ ਲਈ ਸਰਕਾਰ ਕਈ ਤਰ੍ਹਾਂ ਦੇ ਫੈਸਲੇ ਲੈ ਰਹੀ ਹੈ ਤੇ ਜਿਸ ਦਾ ਲੋਕ ਸਵਾਗਤ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.