ਸੰਗਰੂਰ: ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਕਿਸਾਨਾਂ ਵੱਲੋਂ 26 ਜਨਵਰੀ ਦਿੱਲੀ ਦੀ ਟ੍ਰੈਕਟਰ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਡੀ ਗਿਣਤੀ 'ਚ ਸ਼ਾਮਲ ਹੋ ਕੇ ਵਿਸ਼ਾਲ ਟ੍ਰੈਕਟਰ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਸਮੁੱਚੀਆਂ ਕਿਸਾਨ ਜੱਥੇਬੰਦੀਆਂ ਨਾਲ ਸਬੰਧਤ ਕਿਸਾਨਾਂ ਨੇ ਵੱਡੀ ਗਿਣਤੀ ਆਪਣੇ ਟ੍ਰੈਕਟਰਾਂ 'ਤੇ ਸਵਾਰ ਹੋਕੇ ਆਪਣੇ ਏਕੇ ਦਾ ਸਬੂਤ ਦਿੱਤਾ।
ਕਿਸਾਨ ਆਗੂ ਹਰਧੀਰ ਸਿੰਘ ਢਿਲੋਂ ਬਾਗੜੀਆਂ ਨੇ ਕਿਹਾ ਕਿ ਇਹ ਰੈਲੀ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ 'ਚ ਕੀਤੀ ਜਾਣ ਵਾਲੀ ਕਿਸਾਨ ਟ੍ਰੈਕਟਰ ਰੈਲੀ ਦੀ ਅਭਿਆਸ ਵਜੋਂ ਕਰਕੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਲਈ ਜਾਗਰੂਕ ਕਰ ਰਹੇ ਹਾਂ। ਇਸ ਮੌਕੇ ਕਿਸਾਨ ਯੂਨੀਅਨ ਆਗੂ ਨੇ ਕਿਹਾ ਕਿ ਦਿੱਲੀ ਰੈਲੀ ਨੂੰ ਸਫਲ ਬਣਾਉਣਾ ਅੱਜ ਦੀ ਰੈਲੀ ਦਾ ਮੁੱਖ ਮਨੋਰਥ ਹੈ।
ਜ਼ਿਲ੍ਹਾ ਇੰਟਕ ਸੰਗਰੂਰ ਦੇ ਪ੍ਰਧਾਨ ਹਰਮੀਤ ਸਿੰਘ ਸੰਧੂ ਅਤੇ ਪੰਜਾਬ ਯੂਥ ਇੰਟਕ ਪ੍ਰਧਾਨ ਹੈਪੀ ਚਪੜੌਦਾ ਨੇ ਕਿਹਾ ਕਿ ਅਸੀਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਿਰਫ਼ ਕਿਸਾਨ ਹੋਣ ਕਰਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਸ਼ਾਮਿਲ ਹੋਏ ਹਾਂ।
ਕਿਸਾਨ ਯੂਨੀਅਨ ਆਗੂ ਭੁਪਿੰਦਰ ਸਿੰਘ ਭਿੰਦਾ ਬਨਭੌਰਾ ਅਤੇ ਭੁਪਿੰਦਰ ਸਿੰਘ ਲਾਂਗਰੀਆ ਨੇ ਕਿਸਾਨਾਂ ਨੂੰ 26 ਜਨਵਰੀ ਦੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਪਹੁੰਚਣ ਦੀ ਅਪੀਲ ਕੀਤੀ ਤਾਂ ਕਿ ਸਰਕਾਰ ਨੂੰ ਕਾਲੇ ਕਾਨੂੰਨ ਵਾਪਿਸ ਲੈਣ ਲਈ ਮਜਬੂਰ ਕੀਤਾ ਜਾ ਸਕੇ।