ਮਲੇੇਰਕੋਟਲਾ: ਸੰਗਰੂਰ ਵਿੱਚ ਹੁਣ ਤੱਕ 3 ਕੋਰੋਨਾ ਪੌਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਸ ਵਿੱਚ 25 ਸਾਲਾਂ ਨੌਜਵਾਨ ਮਲੇਰਕੋਟਲਾ ਤੋਂ ਹੈ। ਇਸ ਤੋਂ ਬਾਅਦ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਮਲੇਰਕੋਟਲਾ ਸ਼ਹਿਰ ਦੇ ਭੁਮਸੀ ਇਲਾਕੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਪਹੁੰਚਿਆ, ਜਿੱਥੇ ਦਾ ਨੌਜਵਾਨ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ।
ਉਸ ਇਲਾਕੇ ਵਿੱਚ ਜਾ ਕੇ ਜਿੱਥੇ ਸਥਿਤੀ ਦਾ ਜਾਇਜ਼ਾ ਲਿਆ ਗਿਆ, ਉੱਥੇ ਹੀ ਪੂਰੇ ਮਲੇਰਕੋਟਲਾ ਵਿੱਚ 37 ਟੀਮਾਂ ਨੂੰ ਰਵਾਨਾ ਕੀਤਾ ਗਿਆ। ਇਹ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਦੇ ਨਤੀਜੇ ਇਕੱਠੇ ਕਰਨਗੀਆਂ।
ਸੰਗਰੂਰ ਤੋਂ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਮੀਡੀਆ ਨੂੰ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਮਲੇਰਕੋਟਲਾ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿੱਥੇ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਬਣਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਕੋਰੋਨਾ ਪੀੜਤ ਘਰ ਵਿੱਚ ਰਿਹਾ ਤਾਂ ਉਸ ਨੂੰ ਹਸਪਤਾਲ ਲਿਜਾ ਕੇ ਉਸ ਦਾ ਮੈਡੀਕਲ ਚੈੱਕਅਪ ਕਰਵਾਇਆ ਜਾਵੇਗਾ ਤਾਂ ਜੋ ਇਹਤਿਆਤ ਵਰਤਦਿਆਂ ਇਸ ਵਾਇਰਸ ਉੱਤੇ ਕਾਬੂ ਪਾਇਆ ਜਾ ਸਕੇ।
ਇਹ ਵੀ ਪੜ੍ਹੋ: ਕੋਵਿਡ ਅਤੇ ਖੇਤੀਬਾੜੀ: ਭੁੱਖ ਨਾਲ ਲੜਨ ਦਾ ਰਾਹ