ETV Bharat / state

ਖੇਤੀ ਕਾਨੂੰਨ ਦਾ ਵਿਰੋਧ: ਮੋਦੀ ਦੇ ਪੁਤਲੇ ਨੂੰ ਔਰਤਾਂ ਨੇ ਮਾਰੀਆਂ ਚੱਪਲਾਂ - ਮਾਈ ਭਾਗੋ

ਲਹਿਰਾਗਾਗਾ ਵਿੱਚ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਔਰਤਾਂ ਨੇ ਮੋਦੀ ਦੇ ਪੁਤਲੇ ਦਾ ਜੁਤੀਆਂ ਨਾਲ ਕੁਟਾਪਾ ਚਾੜਿਆ ਫਿਰ ਪੁਤਲੇ ਨੂੰ ਸਾੜਿਆ। ਧਰਨਾ ਦੇ ਰਹੀ ਔਰਤਾਂ ਨੇ ਕਿਹਾ ਕਿ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਉਹ ਮਾਈ ਭਾਗੋ ਦਾ ਰੂਪ ਧਾਰ ਲੈਣਗੀਆਂ।

ਫ਼ੋਟੋ
ਫ਼ੋਟੋ
author img

By

Published : Oct 7, 2020, 7:32 AM IST

ਲਹਿਰਾਗਾਗਾ: ਪੰਜਾਬ ਸੂਬੇ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਬੱਚੇ, ਬਜ਼ੁਰਗ, ਨੌਜਵਾਨ ਕਿਸਾਨਾਂ ਦੇ ਹੱਕ ਲਈ ਧਰਨਾ ਦੇ ਰਹੇ ਹਨ ਉੱਥੇ ਹੀ ਕਿਸਾਨਾਂ ਦੇ ਹੱਕਾਂ ਲਈ ਔਰਤਾਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਧਰਨੇ ਵਿੱਚ ਹਿੱਸਾ ਲੈ ਰਹੀਆਂ ਹਨ। ਲਹਿਰਾਗਾਗਾ ਵਿੱਚ ਔਰਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਨੂੰ ਜੁੱਤੀਆਂ ਮਾਰੀਆਂ ਤੇ ਉਸ ਨੂੰ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।

ਧਰਨਾਕਾਰੀਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜਿਹੜੇ ਕਿਸਾਨ ਵਿਰੋਧੀ ਕਾਨੂੰਨ ਨੂੰ ਲਿਆਂਦਾ ਹੈ ਇਹ ਕਿਸਾਨ ਮਾਰੂ ਹੈ। ਇਸ ਨਾਲ ਕਿਸਾਨੀ ਬਿਲਕੁੱਲ ਹੀ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਉਹ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਚਾਹੇ ਉਨ੍ਹਾਂ ਨੂੰ ਜੇਲ੍ਹ ਵਿੱਚ ਕਿਉਂ ਨਾ ਜਾਣਾ ਪਵੇ ਉਹ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਦੋਂ ਤੱਕ ਉਨ੍ਹਾਂ ਦਾ ਸੰਘਰਸ਼ ਕਿਸਾਨਾਂ ਨਾਲ ਜਾਰੀ ਰਹੇਗਾ। ਇਸ ਲਈ ਉਨ੍ਹਾਂ ਨੂੰ ਮਾਈ ਭਾਗੋ ਦਾ ਰੂਪ ਕਿਉਂ ਨਾ ਧਾਰਨਾ ਪਵੇ।

ਵੀਡੀਓ

ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਸਕੱਤਰ ਮੱਖਣ ਪਾਪੜਾ ਨੇ ਕਿਹਾ ਕਿ ਖੇਤੀ ਕਾਨੂੰਨ ਵਿਰੁੱਧ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਵਿਰੁੱਧ ਉਹ ਵੱਧ ਤੋਂ ਵੱਧ ਲੋਕ ਸ਼ਕਤੀ ਨੂੰ ਇਕੱਠਾ ਕਰਨਗੇ। ਇਸ ਦੇ ਨਾਲ ਹੀ ਉਹ ਪੰਜਾਬ ਵਿੱਚ ਭਾਜਪਾ ਲੀਡਰਾਂ ਦੇ ਘਰ ਦਾ ਘਿਰਾਓ ਵੀ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਲੋਕ ਆਪ ਮੋਹਰੇ ਹੋ ਕੇ ਕਿਸਾਨਾਂ ਦੀ ਲੜਾਈ ਵਿੱਚ ਹਿੱਸਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਵੀ ਪੈਣੇ ਹਨ ਉਨ੍ਹਾਂ ਕਿਹਾ ਕਿ ਕਾਨੂੰਨ ਲੋਕ ਦੇ ਲਈ ਬਣਾਈ ਜਾਂਦੇ ਹਨ ਲੋਕ ਕਾਨੂੰਨ ਲਈ ਨਹੀਂ ਬਣਾਏ ਜਾਂਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.