ETV Bharat / state

ਸ਼ਹੀਦ ਗੁਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਲਿਆਂਦੀ ਜਾਵੇਗੀ ਪਿੰਡ ਤੋਲੇਵਾਲ - Tolewal village

ਭਾਰਤ-ਚੀਨ ਦੀ ਲੱਦਾਖ ਸਰਹੱਦ 'ਤੇ ਗਲਵਾਨ ਘਾਟੀ ਵਿੱਚ ਭਾਰਤ ਤੇ ਚੀਨ ਦੀਆਂ ਫੌ਼ਜਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਵਿੱਚੋਂ ਇੱਕ ਜਵਾਨ ਸੰਗਰੂਰ ਦੇ ਪਿੰਡ ਤੋਲੇਵਾਲ ਦਾ 22 ਸਾਲਾ ਗੁਰਵਿੰਦਰ ਸਿੰਘ ਵੀ ਸਨ। ਗੁਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਤੋਲੇਵਾਲ ਵਿਖੇ ਬਾਅਦ ਦੁਪਹਿਰ ਲਿਆਂਦੀ ਜਾਵੇਗੀ।

ਸ਼ਹੀਦ ਗੁਰਵਿੰਦਰ ਸਿੰਘ
ਸ਼ਹੀਦ ਗੁਰਵਿੰਦਰ ਸਿੰਘ
author img

By

Published : Jun 18, 2020, 1:43 PM IST

ਸੰਗਰੂਰ: ਪਿੰਡ ਤੋਲੇਵਾਲ ਦੇ 22 ਸਾਲਾ ਗੁਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਲਿਆਂਦੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਵਿੱਚ ਹੀ ਕੀਤਾ ਜਾਵੇਗਾ।

ਦੱਸ ਦਈਏ, ਗੁਰਵਿੰਦਰ ਸਿੰਘ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਤੇ ਪਿੰਡ ਵਾਸੀਆਂ ਨੂੰ ਗੁਰਵਿੰਦਰ ਸਿੰਘ ਦੀ ਸ਼ਹਾਦਤ 'ਤੇ ਮਾਣ ਹੈ ਪਰ ਚੀਨ ਦੇ ਖ਼ਿਲਾਫ਼ ਗੁੱਸਾ ਵੀ ਹੈ ਤੇ ਉਸ ਦਾ ਜਵਾਬ ਦਿੱਤਾ ਜਾਵੇ।

ਇਸ ਦੇ ਨਾਲ ਹੀ ਪਿੰਡ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਦੇ ਸਕੂਲ ਨੂੰ ਮੈਟ੍ਰਿਕ ਤੱਕ ਕੀਤਾ ਜਾਵੇ ਤੇ ਸਕੂਲ ਦਾ ਨਾਂਅ ਸ਼ਹੀਦ ਗੁਰਵਿੰਦਰ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇ। ਜ਼ਿਕਰਯੋਗ ਹੈ ਕਿ ਭਾਤ-ਚੀਨ ਵਿਚਕਾਰ ਹੋਈ ਝੜਪ ਵਿੱਚ ਦੇਸ਼ ਦੇ 20 ਜਵਾਨ ਸ਼ਹੀਦ ਹੋ ਗਏ ਹਨ ਤੇ ਪੰਜਾਬ ਦੇ ਵੀ 4 ਜਵਾਨਾਂ ਨੇ ਆਪਣੀ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਵੀਡੀਓ

ਪੰਜਾਬ ਦੇ ਮੁੱਖ ਮੰਤਰੀ ਨੇ ਵੀ ਇਨ੍ਹਾਂ ਫੌਜੀਆਂ ਦੀ ਸ਼ਹਾਦਤ 'ਤੇ ਦੁੱਖ ਦਾ ਇਜ਼ਹਾਰ ਕੀਤਾ ਤੇ ਇਨ੍ਹਾਂ 'ਚੋਂ 2 ਜਵਾਨਾਂ ਭਾਵ ਕਿ ਜਿਹੜੇ ਵਿਆਹੇ ਹੋਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ 12-12 ਲੱਖ ਤੇ ਜਿਨ੍ਹਾਂ ਦੇ ਵਿਆਹ ਨਹੀਂ ਹੋਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਹੁਣ ਇਹ ਤਾਂ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲਗੇਗਾ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਮੁਆਵਜ਼ਾ ਮਿਲਦਾ ਹੈ ਜਾਂ ਨਹੀਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.