ਸੰਗਰੂਰ: ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿੱਚ ਜਗਮੇਲ ਦੀ ਮੌਤ ਬਾਅਦ ਦੇ ਦਿੱਲੀ ਦੀ ਤਿੰਨ ਸੰਸਦ ਮੈਂਬਰਾਂ ਦੀ ਬਣਾਈ ਕਮੇਟੀ ਅੱਜ ਜਗਮੇਲ ਸਿੰਘ ਦੇ ਘਰ ਪਹੁੰਚੀ। ਇਸ ਕਮੇਟੀ ਵੱਲੋਂ ਜਗਮੇਲ ਸਿੰਘ ਦੀ ਦੀ ਮੌਤ ਘਟਨਾ ਬਾਰੇ ਸਾਰੀ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ।
ਦਿੱਲੀ ਦੇ ਤਿੰਨ ਸੰਸਦ ਮੈਂਬਰਾਂ ਦੀ ਬਣਾਈ ਕਮੇਟੀ ਵੱਲੋਂ ਪੀੜਤ ਪਰਿਵਾਰ ਦੇ ਹਾਲਾਤ ਜਾਣਨ ਲਈ ਅਤੇ ਸਰਕਾਰ ਦੁਆਰਾ ਪਰਿਵਾਰ ਨੂੰ ਇਨਸਾਫ਼ ਦੇਣ ਦੇ ਵਾਅਦੇ ਦੀ ਸੱਚਾਈ ਜਾਣਨ ਦੇ ਲਈ ਭਾਜਪਾ ਦਾ ਵਫ਼ਦ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਵਫ਼ਦ ਜਗਮੇਲ ਸਿੰਘ ਦੇ ਘਰ ਪਹੁੰਚਿਆ। ਇਸ ਕਮੇਟੀ ਵੱਲੋਂ ਸਾਰੀ ਰਿਪੋਰਟ ਕੇਂਦਰ ਸਰਕਾਰ ਨੂੰ ਦਿੱਤੀ ਜਾਵੇਗੀ।
ਭਾਜਪਾ ਦਾ ਵਫ਼ਦ ਨੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਅਲੋਚਨਾ ਕੀਤੀ ਅਤੇ ਇਸ ਮਾਮਲੇ ਵਿੱਚ ਪੁਲਿਸ ਅਤੇ ਡਾਕਟਰੀ ਸਹੂਲਤ ਵਿੱਚ ਰਹੀ ਕਮੀਆਂ ਦੀ ਜਾਂਚ ਕਰਨ ਦੀ ਗੱਲ ਕਹੀ।
ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਸੰਗਰੂਰ ਵਿੱਚ ਹੋਈ ਹੈ ਜਿਸ ਦੇ ਲਈ ਅੱਜ ਉਹ ਇਸ ਘਟਨਾ ਸਥਾਨ 'ਤੇ ਪਹੁੰਚੇ ਹਨ।
ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਹਾਲੇ ਵੀ ਉਨ੍ਹਾਂ ਨੂੰ ਡਰ ਲੱਗ ਰਿਹਾ ਹੈ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ, ਜਿਸ ਕਰਕੇ ਉਹ ਪਿੰਡ ਛੱਡ ਕੇ ਰਿਸ਼ਤੇਦਾਰੀ ਵਿੱਚ ਜਾਣ ਬਾਰੇ ਸੋਚ ਰਹੇ ਹਨ।
ਦੱਸ ਦਈਏ ਕਿ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿੱਚ ਬੀਤੀ 7 ਨਵੰਬਰ ਨੂੰ ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਜਗਮੇਲ ਸਿੰਘ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ 'ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ। ਇਸ ਦੌਰਾਨ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੀੜਤ ਦੀ ਮੌਤ ਹੋ ਗਈ ਸੀ।
ਇਹ ਵੀ ਪੜੋ: ਭਾਜਪਾ ਦਾ ਸਮਰਥਨ ਕਰਨਾ NCP ਦਾ ਫੈਸਲਾ ਨਹੀਂ: ਸ਼ਰਦ ਪਵਾਰ
ਜਿਸ ਤੋਂ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਨੇ ਇਨਸਾਫ ਲਈ ਸੰਘਰਸ਼ ਕੀਤਾ ਗਿਆ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਪਰਿਵਾਰ ਨੂੰ 20 ਲੱਖ ਰੁਪਏ ਤੇ ਜਗਮੇਲ ਸਿੰਘ ਦੀ ਪਤਨੀ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ।