ਮਲੇਰਕੋਟਲਾ: ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਕੁੱਝ ਦਿਨ ਪਹਿਲਾਂ ਕਰਤਾਰ ਸਾਹਿਬ ਤੋਂ ਵਾਪਿਸ ਪਰਤੇ ਸ਼ਰਧਾਲੂਆਂ 'ਤੇ ਇੱਕ ਬਿਆਨ ਦਿੱਤਾ ਸੀ। ਇਸ ਬਿਆਨ 'ਚ ਉਨ੍ਹਾਂ ਨੇ ਸ਼ਰਧਾਲੂ ਨੂੰ ਕਿਹਾ ਸੀ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸਿੱਖ ਸ਼ਰਧਾਲੂ ਅੱਤਵਾਦੀ ਬਣ ਕੇ ਵਾਪਿਸ ਆਉਂਦੇ ਹਨ। ਸਿੱਖ ਤੇ ਮੁਸਲਿਮ ਭਾਈਚਾਰੇ ਵੱਲੋਂ ਦਿਨਕਰ ਗੁਪਤਾ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਗਈ।
ਮੁਸਲਿਸ ਭਾਈਚਾਰੇ ਨੇ ਕਿਹਾ ਕਿ ਜਦੋਂ ਕੋਈ ਮੁਸਲਿਮ ਹੱਜ ਦੀ ਯਾਤਰਾ ਕਰਕੇ ਵਾਪਿਸ ਆਉਂਦੇ ਹਨ, ਤਾਂ ਉਨ੍ਹਾਂ ਨੂੰ ਹਾਜੀ ਕਿਹਾ ਜਾਂਦਾ ਹੈ। ਹੁਣ ਜਦੋਂ ਸ਼ਰਧਾਲੂ ਨਨਕਾਣਾ ਸਾਹਿਬ ਦੇ ਦਰਸ਼ਨ ਕਰਕੇ ਵਾਪਿਸ ਆਉਂਦੇ ਹਨ ਤਾਂ ਉਨ੍ਹਾਂ ਨੂੰ ਅੱਤਵਾਦੀ ਕਹਿਣਾ ਬਹੁਤ ਹੀ ਨਿੰਦਣਯੋਗ ਹੈ।
ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਕਰਤਾਰਪੁਰ ਲਾਂਘਾ ਖੋਲਿਆ ਗਿਆ ਹੈ। ਜੋ ਪੂਰੇ ਦੇਸ਼ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ।
ਇਹ ਵੀ ਪੜ੍ਹੋ:ਅੰਬੇਡਕਰ ਫੋਰਸ ਦੇ ਪ੍ਰਧਾਨ 'ਤੇ ਤੇਜ਼ਧਾਰ ਹਥਿਆਰ ਨਾਲ ਹੋਇਆ ਹਮਲਾ
ਕਰਤਾਰਪੁਰ ਦਾ ਲਾਂਘਾ ਖੁੱਲਣ ਨਾਲ ਸਿੱਖ ਭਾਈਚਾਰਿਆਂ ਵੱਲੋਂ ਡੇਰਾ ਨਾਨਕ ਦੇ ਦਰਸ਼ਨ ਕਰਨ ਲਈ ਜਥੇ ਜਾ ਰਹੇ ਹਨ ਪਰ ਜਦੋਂ ਉਹ ਜਥਾ ਵਾਪਿਸ ਆਉਂਦਾ ਹੈ ਤਾਂ ਉਨ੍ਹਾਂ ਨੂੰ ਡੀਜੀਪੀ ਵੱਲੋਂ ਅੱਤਵਾਦੀ ਦੱਸਿਆ ਜਾ ਰਿਹਾ ਹੈ। ਜੋ ਕਿ ਬਹੁਤ ਗਲ਼ਤ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਪਹਿਲ ਦੇ ਆਧਾਰ 'ਤੇ ਸਿੱਖ ਭਾਈਚਾਰੇ ਤੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।