ਮਲੇਰਕੋਟਲਾ: ਕੁਝ ਦਿਨ ਪਹਿਲਾਂ ਈਟੀਵੀ ਭਾਰਤ ਵੱਲੋਂ ਇੱਕ ਖ਼ਬਰ ਨਸ਼ਰ ਕੀਤੀ ਗਈ ਸੀ ਜਿਸ 'ਚ ਮੁਸਲਿਮ ਭਾਈਚਾਰੇ ਵੱਲੋਂ ਸਿੱਖ ਔਰਤ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਉਸ ਮ੍ਰਿਤਕ ਔਰਤ ਦਾ ਅੰਤਿਮ ਸੰਸਕਾਰ ਆਪਸੀ ਭਾਈਚਾਰਕ ਸਾਂਝ ਤੇ ਇਨਸਾਨਿਤ ਨੂੰ ਧਿਆਨ 'ਚ ਰੱਖ ਕੇ ਕੀਤਾ ਗਿਆ।
ਮ੍ਰਿਤਕ ਔਰਤ ਦੇ ਅੰਤਿਮ ਸੰਸਕਾਰ ਤੋਂ ਬਾਅਦ ਗੁਰਦੁਆਰੇ 'ਚ ਅੰਤਿਮ ਅਰਦਾਸ ਦਾ ਆਖੰਡ ਪਾਠ ਰੱਖਿਆ ਸੀ ਜਿਸ ਦੇ ਭੋਗ ਲਈ ਮੁਸਲਿਮ ਭਾਈਚਾਰੇ ਵੱਲੋਂ ਗੁਰਦੁਆਰੇ 'ਚ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਮਲੇਰਕੋਟਲਾ ਦੇ ਕੌਂਸਲਰ ਅਸਲਮ ਕਾਲਾ ਤੇ ਹੋਰ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਸਿੱਖ ਭਾਈਚਾਰੇ ਵੱਲੋਂ ਸਨਮਾਨਿਤ ਕੀਤਾ ਗਿਆ। ਸਿੱਖ ਭਾਈਚਾਰੇ ਨੇ ਮੁਸਲਿਮ ਭਾਈਚਾਰੇ ਦੇ ਇਸ ਨੇਕ ਕੰਮ ਦੀ ਸ਼ਲਾਘਾ ਕੀਤੀ।
ਮੁਸਲਿਮ ਵਿਅਕਤੀ ਨੇ ਦੱਸਿਆ ਮ੍ਰਿਤਕ ਔਰਤ ਪਿਛਲੇ 18 ਸਾਲਾਂ ਤੋਂ ਉਨ੍ਹਾਂ ਦੇ ਘਰ 'ਚ ਕੰਮ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਦੇ ਇਸ ਤਰ੍ਹਾਂ ਨਹੀਂ ਲੱਗਿਆ ਕਿ ਇਹ ਉਨ੍ਹਾਂ ਦੇ ਘਰ ਦੇ ਵਰਕਰ ਹਨ ਉਨ੍ਹਾਂ ਨੇ ਹਮੇਸ਼ਾ ਉਨ੍ਹਾਂ ਨੂੰ ਆਪਣੇ ਘਰ ਦਾ ਮੈਂਬਰ ਹੀ ਸਮਝਿਆ ਸੀ। ਉਨ੍ਹਾਂ ਦੀ ਮੌਤ ਤੋਂ ਇਸ ਤਰ੍ਹਾਂ ਲੱਗ ਰਿਹਾ ਹੈ, ਕਿ ਜਿਵੇਂ ਅੱਜ ਘਰ ਦਾ ਮੈਂਬਰ ਘੱਟ ਗਿਆ ਹੋਵੇ।