ETV Bharat / state

ਸੰਗਰੂਰ: ਭਾਜਪਾ ਦੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ, ਕਿਸਾਨਾ ਨੇ ਤੋੜੇ ਬੈਰੀਕੇਡ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੀਟਿੰਗ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ਦੀ ਪੁਲਿਸ ਵਿਚਕਾਰ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜੇ। ਪੁਲਿਸ ਵੱਲੋਂ ਵਿਖਾਵਾਕਾਰੀਆਂ ਉੱਤੇ ਲਾਠੀਚਾਰਜ ਵੀ ਕੀਤਾ ਗਿਆ। ਕਿਸਾਨਾਂ ਵੱਲੋਂ ਭਾਜਪਾ ਮੀਟਿੰਗ ਦੇ ਕੀਤੇ ਗਏ ਵਿਰੋਧ ਉੱਤੇ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ।

ਫ਼ੋਟੋ
ਫ਼ੋਟੋ
author img

By

Published : Jan 3, 2021, 8:22 PM IST

Updated : Jan 3, 2021, 9:50 PM IST

ਸੰਗਰੂਰ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੀਟਿੰਗ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ਦੀ ਪੁਲਿਸ ਦੇ ਨਾਲ ਝੜਪ ਹੋਈ। ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਗਏ ਬੈਰੀਕੇਡਾਂ ਨੂੰ ਪੁੱਟ ਸੁੱਟਿਆ। ਪੁਲਿਸ ਵੱਲੋਂ ਵਿਖਾਵਾਕਾਰੀਆਂ ’ਤੇ ਲਾਠੀ ਚਾਰਜ ਕੀਤਾ ਗਿਆ। ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਉੱਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ।

ਵੇਖੋ ਵੀਡੀਓ

'ਇਹ ਸਧਾਰਨ ਫੇਰੀ ਹੈ'

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਭਾਜਪਾ ਦੇ ਪੰਜਾਬ ਸੂਬੇ ਦੇ ਕੋਰ ਗਰੁੱਪ ਦੇ ਆਗੂ ਸੰਗਰੂਰ ਵਿੱਚ ਆਪਣੇ ਮੈਂਬਰਾਂ ਦਾ ਹਾਲਚਾਲ ਪੁੱਛਣ ਲਈ ਮੀਟਿੰਗ ਕਰਨ ਲਈ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਫੇਰੀ ਸਧਾਰਨ ਫੇਰੀ ਹੈ। ਉਨ੍ਹਾਂ ਨੇ ਇਸ ਮੀਟਿੰਗ ਵਿੱਚ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੀ ਜਾਣਕਾਰੀ ਹਾਸਲ ਕੀਤੀ ਹੈ।

ਵੇਖੋ ਵੀਡੀਓ

ਰਾਜਨੀਤਿਕ ਪਾਰਟੀ ਦੀ ਆਵਾਜ਼ ਬੰਦ ਕਰਨਾ ਸਮੱਸਿਆ ਦਾ ਹੱਲ ਨਹੀਂ

ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਉੱਤੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਵਿੱਚ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ ਦੀ ਖੂਬਸੂਰਤੀ ਹੈ, ਪਰ ਕਿਸੇ ਵਿਸ਼ੇਸ਼ ਪਾਰਟੀ ਨੂੰ ਆਪਣਾ ਪ੍ਰੋਗਰਾਮ ਕਰਨ ਤੋਂ ਰੋਕਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਰਾਜਨੀਤੀ ਵਿੱਚ ਕਿਸੇ ਰਾਜਨੀਤਿਕ ਪਾਰਟੀ ਦੀ ਅਵਾਜ਼ ਬੰਦ ਕਰ ਕੇ ਕਿਸੇ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣਾ ਪ੍ਰੋਗਰਾਮ ਕਰਨ ਦਾ ਅਧਿਕਾਰ ਹੈ।

ਸ਼ਰਾਰਤੀ ਅਨਸਰ ਕਰ ਰਹੇ ਮਾਹੌਲ ਖ਼ਰਾਬ

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਇਹ ਵਿਰੋਧ ਕਿਸਾਨ ਨਹੀਂ ਕਰ ਰਹੇ ਕੁਝ ਸ਼ਰਾਰਤੀ ਅਨਸਰ ਹਨ ਜੋ ਮਾਹੌਲ ਨੂੰ ਖ਼ਰਾਬ ਕਰ ਰਹੇ ਹਨ।

ਐੱਸ.ਐੱਸ.ਪੀ ਨੇ ਲਾਠੀਚਾਰਜ ਦੇ ਦੋਸ਼ਾਂ ਨੂੰ ਨਕਾਰਿਆ

ਉੱਥੇ ਹੀ ਸੰਗਰੂਰ ਦੇ ਐੱਸ.ਐੱਸ.ਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਲਾਠੀਚਾਰਜ ਨਹੀਂ ਹੋਇਆ ਹੈ। ਪਰ ਕਿਸਾਨਾਂ ਵੱਲੋਂ ਸ਼ਾਤੀਪੂਰਨ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਪਰ ਕੁੱਝ ਸ਼ਰਾਰਤੀ ਅਨਸਰਾਂ ਨੇ ਉੱਥੇ ਧੱਕਾ-ਮੁੱਕੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਧੱਕਾ-ਮੁੱਕੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Last Updated : Jan 3, 2021, 9:50 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.