ETV Bharat / state

ਪੰਜਾਬ ਸਰਕਾਰ ਦਾ ਨਵਾਂ ਫੁਰਾਮਨ, ਬੰਦ ਕੀਤਾ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਇਲਾਜ

ਪੰਜਾਬ ਸਰਕਾਰ ਸੂਬਾ ਵਾਸੀਆਂ 'ਤੇ ਇੱਕ ਹੋਰ ਬੋਝ ਪਾਉਣ ਜਾ ਰਹੀ ਹੈ।ਸਰਕਾਰ ਵੱਲੋਂ ਇੱਕ ਫ਼ੁਰਮਾਨ ਜਾਰੀ ਕਰਦੇ ਹੋਏ ਸਰਕਾਰੀ ਹਸਪਤਾਲਾਂ 'ਚ ਹੰਗਾਮੀ ਹਾਲਤਾਂ ਦੌਰਾਨ ਪਹਿਲੇ 24 ਘੰਟੇ ਦੇ ਮੁਫ਼ਤ ਇਲਾਜ ਦੀ ਸਹੂਲਤ ਨੂੰ ਬੰਦ ਕਰਨ ਦਾ ਹੁਕਮ ਕੀਤਾ ਗਿਆ ਹੈ।

now-pay-in-governmet-hospital-in-emergency-case-oder-by-punjab-government
ਫੋਟੋ
author img

By

Published : Feb 14, 2020, 8:42 PM IST

ਸੰਗਰੂਰ: ਪੰਜਾਬ ਸਰਕਾਰ ਸੂਬਾ ਵਾਸੀਆਂ 'ਤੇ ਇੱਕ ਹੋਰ ਬੋਝ ਪਾਉਣ ਜਾ ਰਹੀ ਹੈ। ਸਰਕਾਰ ਵੱਲੋਂ ਇੱਕ ਫ਼ੁਰਮਾਨ ਜਾਰੀ ਕਰਦੇ ਹੋਏ ਸਰਕਾਰੀ ਹਸਪਤਾਲਾਂ 'ਚ ਹੰਗਾਮੀ ਹਾਲਤਾਂ ਦੌਰਾਨ ਪਹਿਲੇ 24 ਘੰਟੇ ਦੇ ਮੁਫ਼ਤ ਇਲਾਜ ਦੀ ਸਹੂਲਤ ਨੂੰ ਬੰਦ ਕਰਨ ਦਾ ਹੁਕਮ ਕੀਤਾ ਗਿਆ ਹੈ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਫ਼ੁਰਮਾਨ ਵਿੱਚ ਕਿਹਾ ਗਿਆ ਹੈ ਕਿ ਹੰਗਾਮੀ ਹਾਲਤ ਵਿੱਚ ਹਸਪਤਾਲ 'ਚ ਆਏ ਕਿਸੇ ਵੀ ਮਰੀਜ਼ ਨੂੰ ਆਪਣੇ ਇਲਾਜ ਲਈ ਫ਼ੀਸ ਅਦਾ ਕਰਨੀ ਹੋਵੇਗੀ। ਜੋ ਇਲਾਜ ਇਸ ਤੋਂ ਪਹਿਲਾਂ 24 ਘੰਟੇ ਲਈ ਮੁਫ਼ਤ ਕੀਤਾ ਜਾਂਦਾ ਸੀ। ਹੁਣ ਮਰੀਜਾਂ ਨੂੰ ਇਸ ਇਲਾਜ ਲਈ ਫਾਇਲ ਖ਼ਰਚੇ ਦੇਣੇ ਪੈਣਗੇ।

ਪੰਜਾਬ ਸਰਕਾਰ ਦਾ ਨਵਾਂ ਫੁਰਾਮਨ, ਬੰਦ ਕੀਤਾ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਇਲਾਜ਼

ਪਰ ਸਰਕਾਰ ਵਲੋਂ ਇਸ ਫ਼ੈਸਲੇ ਵਿੱਚ ਸੜਕ ਦੁਰਘਟਨਾ ਦਾ ਸ਼ਿਕਾਰ ਹੋਏ ਮਰੀਜਾਂ ਨੂੰ ਛੂਟ ਦਿੱਤੀ ਗਈ ਹੈ। ਉਨ੍ਹਾਂ ਦੇ ਇਲਾਜ਼ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਫ਼ੀਸ ਵਸੂਲ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਕੂਲ ਦੀ 88 ਰੁਪਏ ਦੀ ਫੀਸ ਨਾ ਦੇਣ 'ਤੇ ਅਪਾਹਜ ਵਿਦਿਆਰਥੀ ਦਾ ਕੱਟਿਆ ਨਾਂਅ

ਸਰਕਾਰ ਦੇ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਸੰਗਰੂਰ ਦੇ ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਸ ਵਿੱਚ 1 ਤੋਂ 5 ਸਾਲ ਦੇ ਬੱਚਿਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਨੂੰ ਬੰਦ ਕਰ ਦਿੱਤਾ ਗਿਆ।

ਉੱਧਰ ਦੂਜੇ ਪਾਸੇ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਲੋਕਾਂ ਅੰਦਰ ਰੋਸ ਪਾਇਆ ਜਾ ਰਿਹਾ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਹਸਪਤਾਲ ਆਮ ਅਤੇ ਗਰੀਬ ਲੋਕਾਂ ਦੀ ਸਹੂਲਤ ਲਈ ਹਨ, ਪਰ ਸਰਕਾਰ ਪਹਿਲਾਂ ਤੋਂ ਮਿਲ ਰਹੀਆਂ ਸਹੂਲਤਾਂ ਬੰਦ ਕਰਕੇ ਆਮ ਲੋਕਾਂ 'ਤੇ ਹੋਰ ਬੋਝ ਪਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.