ETV Bharat / state

ਵਿਆਹ 'ਚ ਅਣਪਛਾਤੇ ਲੋਕਾਂ ਨੇ ਕੀਤੀ ਗੋਲੀਬਾਰੀ ਇੱਕ ਦੀ ਮੌਤ - sanguru latest news

ਸੰਗਰੂਰ ਦੇ ਮਲੇਰਕੋਟਲਾ 'ਚ ਵਿਆਹ ਸਮਾਗਮ ਦੇ ਦੌਰਾਨ ਕੁੱਝ ਅਣਪਛਾਤੇ ਲੋਕਾਂ ਨੇ ਲਾੜੇ ਦੇ ਭਰਾ ਉੱਤੇ ਗੋਲੀਆਂ ਚਲਾਈਆਂ। ਇਸ ਦੌਰਾਨ ਲਾੜੇ ਦੇ ਭਰਾ ਦੀ ਮੌਤ ਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।

firing  in marriage
ਫ਼ੋਟੋ
author img

By

Published : Nov 26, 2019, 10:22 AM IST

ਸੰਗਰੂਰ : ਮਲੇਰਕੋਟਲਾ ਦੇ ਮੈਰਿਜ ਪੈਲੇਸ ਵਿੱਚ ਪਰਿਵਾਰ 'ਚ ਵਿਆਹ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈ ਜਦੋਂ ਕੁੱਝ ਅਣਪਛਾਤੇ ਲੋਕਾਂ ਨੇ ਵਿਆਹ ਵਾਲੇ ਮੁੰਡੇ ਦੇ ਭਰਾ ਉੱਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇਸ ਹਾਦਸੇ ਵਿੱਚ 1 ਦੀ ਮੌਤ ਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ।

ਵੀਡੀਓ

ਜਾਣਕਾਰੀ ਮੁਤਾਬਕ ਸ਼ਹਿਰ ਦੇ ਮੈਰਿਜ ਪੈਲੇਸ ਵਿੱਚ ਇੱਕ ਪਰਿਵਾਰ ਵਿਆਹ ਦੀ ਖੁਸ਼ੀਆਂ ਮਨਾ ਰਿਹਾ ਸੀ ਕਿ ਅਚਾਨਕ ਕੁੱਝ ਅਣਪਛਾਤੇ ਲੋਕਾਂ ਉਥੇ ਆ ਕੇ ਵਿਆਹ ਵਾਲੇ ਮੁੰਡੇ ਦੇ ਭਰਾ ਅਬਦੁਲ ਰਸ਼ੀਦ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਾਦਸੇ ਵਿੱਚ ਅਬਦੁਲ ਰਸ਼ੀਦ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਦੌਰਾਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਇਸ ਮਾਮਲੇ ਦੀ ਸ਼ਿਕਾਇਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦੀ ਆਰਥਿਕ ਨੀਤੀਆਂ ਖ਼ਾਸ ਪਰਿਵਾਰਾਂ ਨੂੰ ਪਹੁੰਚਾ ਰਹੀਆਂ ਲਾਭ: ਧਰਮਸੋਤ

ਇਸ ਮਾਮਲੇ ਦੀ ਜਾਂਚ ਕਰ ਰਹੇ ਐਸਪੀ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਉਹ ਮੌਕੇ ਉੱਤੇ ਪੁਜੇ। ਉਨ੍ਹਾਂ ਦੱਸਿਆ ਕਿ ਉਹ ਆਪਣੀ ਟੀਮ ਨਾਲ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਅਬਦੁਲ ਦੀ ਕਿਸੇ ਨਾਲ ਕੋਈ ਰੰਜਿਸ਼ ਸੀ ਜਾਂ ਕੋਈ ਵਿਵਾਦ ਤਾਂ ਨਹੀਂ ਸੀ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਪੈਲਸ ਅੰਦਰ ਪੰਜ ਅਣਪਛਾਤੇ ਲੋਕ ਦਾਖਲ ਹੋਏ ਸਨ। ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਜਾਰੀ ਹੈ।

Intro:Body:

blank

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.