ਸੰਗਰੂਰ: ਅਕਾਲੀ ਦਲ ਤੋਂ ਬਾਗ਼ੀ ਹੋਏ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਢੀਂਡਸਾ ਨੇ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨਾਲ ਸੰਬਧਿਤ ਮੰਗਾਂ ਨੂੰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਸੰਗਰੂਰ ਦੇ ਡੀਸੀ ਰਾਹੀਂ ਮੰਗ ਪੱਤਰ ਦਿੱਤਾ ਹੈ।
ਪਰਮਿੰਦਰ ਢੀਂਡਸਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕੇਂਦਰ ਸਰਕਾਰ ਨੂੰ ਤਿੰਨ ਮੰਗਾਂ ਨੂੰ ਲੈ ਕੇ ਮੰਗ-ਪੱਤਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਮੰਡੀਕਰਨ ਵਿੱਚ ਸੋਧਾਂ ਕਰਨ ਦੇ ਨਾਂ ਹੇਠ ਨਵੇਂ ਆਰਡੀਨੈਂਸ ਜਾਰੀ ਕਰ ਕੇ ਕਿਸਾਨਾਂ ਲਈ ਵੱਡੀਆਂ ਮੁਸਬੀਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਇਨ੍ਹਾਂ ਆਰਡੀਨੈਂਸਾਂ ਨੇ ਫੈਡਰਲ ਢਾਂਚੇ ਤਹਿਤ ਮਿਲੀਆਂ ਕੁਝ ਤਾਕਤਾਂ ਨੂੰ ਵੀ ਰਾਜਾਂ ਤੋਂ ਖੋਹ ਲੈਣ 'ਤੇ ਮੋਹਰ ਲਾ ਦਿੱਤੀ ਹੈ।
ਇਸ ਦੇ ਨਾਲ ਹੀ ਢੀਂਡਸਾ ਨੇ ਕਿਹਾ ਕਿ ਫਸਲਾਂ ਦਾ ਘੱਟੋਂ-ਘੱਟ ਸਮਰਥਨ ਮੁੱਲ ਹੀ ਕਿਸਾਨਾਂ ਦੀ ਆਮਦਾਨ ਦਾ ਜ਼ਰੀਆ ਹੈ, ਜੋ ਕਿਸਾਨਾਂ ਦੀ ਸਿੱਧੇ ਤੌਰ 'ਤੇ ਆਮਦਾਨ ਨਿਸ਼ਚਿਤ ਕਰਦਾ ਹੈ ਪਰ ਖੇਜੀ ਮੰਡੀਕਰਨ ਬਾਰੇ ਜਾਰੀ ਆਰਡੀਨੈਂਸ ਨੇ ਤਾਂ ਕਿਸਾਨਾਂ ਦੇ ਭਵਿੱਖ ਉੱਤੇ ਸਵਾਲੀਆਂ ਚਿੰਨ੍ਹ ਲਾ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਕਿਸਾਨ ਵਿਰੋਧੀ ਇਨ੍ਹਾਂ ਆਰਡੀਨੈਂਸਾਂ ਨੂੰ ਕੇਂਦਰ ਸਰਕਾਰ ਵਾਪਸ ਲਵੇ।
ਉੱਥੇ ਹੀ ਢੀਂਡਸਾ ਨੇ ਕਿਹਾ ਕਿ ਤਾਲਾਬੰਦੀ ਕਾਰਨ ਕੰਮ ਨਾ ਮਿਲਣ ਕਾਰਨ ਹਰ ਗਰੀਬ ਪਰੇਸ਼ਾਨ ਹੈ, ਇਸ ਲਈ ਸੂਬਾ ਸਰਕਾਰ ਉਨ੍ਹਾਂ ਦੇ ਖਾਤਿਆਂ ਵਿੱਚ ਘੱਟੋ- ਘੱਟ 5000 ਦੀ ਰਾਸ਼ੀ ਪਾਵੇ। ਇਸ ਦੇ ਨਾਲ ਢੀਂਡਸਾ ਨੇ ਰਾਜ ਸਰਕਾਰ ਦੇ ਟਿਊਬਵੈੱਲਾਂ 'ਤੇ ਬਿਜਲੀ ਬਿੱਲ ਲਗਾਉਣ ਦੇ ਫੈਸਲੇ ਦਾ ਵਿਰੋਧ ਕੀਤਾ ਅਤੇ ਨਾਲ ਹੀ ਢੀਂਡਸਾ ਨੇ ਬੀਜ ਘੁਟਾਲੇ, ਸ਼ਰਾਬ ਘੁਟਾਲੇ ਦੀ ਉੱਚ ਪੱਧਰੀ ਜਾਂਚ ਮੰਗੀ ਕੀਤੀ।
ਇਹ ਵੀ ਪੜੋ: ਝੋਨਾ ਲਗਾ ਰਹੇ ਮਜ਼ਦੂਰਾਂ ਨੂੰ ਬਰਨਾਲਾ ਪੁਲਿਸ ਨੇ ਖੇਤਾਂ ਵਿੱਚ ਵੰਡੇ ਮਾਸਕ ਅਤੇ ਸੈਨੇਟਾਈਜ਼ਰ
ਉੱਥੇ ਪਰਮਿੰਦਰ ਢੀਂਡਸਾ ਨੇ ਖਾਲਿਸਤਾਨ ਦੇ ਮੁੱਦੇ ਉੱਤੇ ਬੋਲਦੇ ਹੋਏ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਰਾਜਧਾਨੀ ਨੂੰ ਲੈ ਕੇ ਮੁੱਦਾ ਹੈ ਅਤੇ ਆਪਣੀ ਭਾਸ਼ਾ ਦਾ ਮੁੱਦਾ ਹੈ। ਢੀਂਡਸਾ ਨੇ ਕਿਹਾ ਪਹਿਲਾ ਇਹ ਮੁੱਦੇ ਨਿਪਟਾ ਲਏ ਜਾਣ।