ਸੰਗਰੂਰ: ਪੰਜਾਬ 'ਚ ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਪਏ ਭਾਰੀ ਮੀਂਹ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਲੋਕ ਖਾਣ ਪੀਣ ਦੀਆਂ ਮੁੱਢਲੀ ਵਸਤਾਂ ਤੋਂ ਵੀ ਸੱਖਣੇ ਰਹਿ ਗਏ ਹਨ। ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਇਲਾਕਿਆਂ 'ਚ ਵਸੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਅਤੇ ਰਾਜਨੀਤਕ ਪਾਰਟੀਆਂ ਸਣੇ ਆਮ ਲੋਕਾਂ ਵੱਲੋਂ ਵੀ ਮਦਦ ਦੀ ਮੰਗ ਕੀਤੀ ਜਾ ਰਹੀ ਹੈ। ਹੜ੍ਹ ਦੀ ਮਾਰ ਹੇਠ ਫਸਲਾਂ ਦੇ ਨਾਲ-ਨਾਲ ਪਸ਼ੂ ਜੀਵਨ ਵੀ ਆਇਆ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਆਮ ਲੋਕਾਂ ਕੋਲ ਰਸਦ ਪਹੁੰਚ ਚੁੱਕੀ ਹੈ ਪਰ ਉਨ੍ਹਾਂ ਨੂੰ ਹੁਣ ਪਸ਼ੂਆਂ ਦੇ ਚਾਰੇ ਦੀ ਘਾਟ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਚਾਰੇ ਅਤੇ ਤੂੜੀ ਦੀ ਕਮੀ ਨੂੰ ਪੂਰਾ ਕਰਨ ਲਈ ਆਪਣੇ ਅਕਾਲੀ ਵਰਕਰਾਂ ਤੋਂ ਪਸ਼ੂ ਚਾਰੇ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਭਾਰੀ ਗਿਣਤੀ ਦੇ ਵਿਚ ਚਾਰਾ ਜਮਾ ਹੋ ਗਿਆ ਹੈ ਤੇ ਅੱਜ 30 ਟਰਾਲੀਆਂ ਪ੍ਰਭਾਵਿਤ ਇਲਾਕਿਆਂ 'ਚ ਭੇਜੀਆਂ ਜਾਣਗੀਆਂ।
ਇਹ ਵੀ ਪੜ੍ਹੋ- ਪਿੰਡ ਟਾਂਡੀਵਾਲਾ ਦਾ ਟੁੱਟਿਆ ਬਨ੍ਹ, ਪ੍ਰਸ਼ਾਸਨ ਦੀ ਮੁਸਤੈਦੀ ਕਾਰਨ ਟਲਿਆ ਖਤਰਾ
ਜ਼ਿਕਰਯੋਗ ਹੈ ਕਿ ਪੰਜਾਬ 'ਚ ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਪਏ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਮਦਦ ਲਈ ਰਾਜਨੀਤਕ ਪਾਰਟੀਆਂ ਦੇ ਨਾਲ ਨਾਲ ਆਮ ਲੋਕਾਂ ਤੋਂ ਵੀ ਭਰਵਾਂ ਸਹਿਯੋਗ ਮਿਲ ਰਿਹਾ ਹੈ।