ਸੰਗਰੂਰ: ਪੰਜਾਬ ਵਿੱਚ ਅਕਾਲੀ ਦਲ ਅਤੇ ਢੀਂਡਸਾ ਪਰਿਵਾਰ ਵਿਚਾਲੇ ਜੰਗ ਹੋਰ ਵਧ ਚੁੱਕੀ ਹੈ ਜਿਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਨੇ ਢੀਂਡਸਾ ਦੇ ਗੜ੍ਹ ਵਿੱਚ ਰੈਲੀ ਕੀਤੀ ਸੀ ਜਿਸ ਤੋਂ ਬਾਅਦ ਹੁਣ ਪਰਮਿੰਦਰ ਸਿੰਘ ਢੀਂਡਸਾ ਉਸੇ ਜਗ੍ਹਾ ਉੱਤੇ ਰੈਲੀ ਕਰਨ ਜਾ ਰਹੇ ਹਨ ਅਤੇ ਅਕਾਲੀ ਦਲ ਨੂੰ ਮੂੰਹ ਤੋੜ ਜਵਾਬ ਦੇਣਗੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਦੱਸਿਆ ਕਿ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਹ ਉੱਥੇ ਪਹੁੰਚੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਬੀਜੇਪੀ ਅਤੇ ਅਕਾਲੀ ਦਲ ਦਾ ਮੇਲ ਜੋਲ ਠੀਕ ਨਹੀਂ ਹੈ ਜਿਸ ਕਰਕੇ ਦੋਵੇਂ ਪਾਰਟੀਆਂ ਇਕੱਠੀਆਂ ਨਹੀਂ ਹਨ। ਇਸੇ ਕਰਕੇ ਇਹ ਗਠਜੋੜ ਜ਼ਿਆਦਾ ਸਮੇਂ ਤੱਕ ਨਹੀਂ ਚੱਲਣ ਵਾਲਾ।
ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਵਾਲਾਂ ਉੱਤੇ ਕਿਹਾ ਕਿ ਮੈਂ ਅਕਾਲੀ ਹਾਂ ਤੇ ਰਹਾਂਗਾ ਪਰ ਜੇਕਰ ਕੋਈ ਪਾਰਟੀ ਪੰਜਾਬ ਦਾ ਭਲਾ ਸੋਚ ਰਹੀ ਹੈ ਤਾਂ ਮੈਂ ਉਨ੍ਹਾਂ ਨਾਲ ਹਾਂ। ਉੱਥੇ ਲੋਕ ਸਭਾ ਚੋਣਾਂ ਦੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਇੱਕ ਦਿੱਸਦੇ ਹੋਏ ਨਜ਼ਰ ਆਈ ਕਿਉਂਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਜਿੱਤ ਮਿਲੀ।