ਸੰਗਰੂਰ: ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਰਾਲੀ ਸਾੜਣ ਕਿਹਾ ਹੈ ਕਿ ਸੂਬਾ ਸਰਕਾਰਾਂ ਨੂੰ ਇੱਕ ਦੂਜੇ ’ਤੇ ਜ਼ਿੰਮੇਵਾਰੀ ਸੁੱਟਣ ਦੀ ਬਜਾਏ ਕੇਂਦਰ ਅਤੇ ਸੂਬਾਈ ਸਰਕਾਰਾਂ ਨੂੰ ਪਰਾਲੀ ਸਾੜਣ ਦੇ ਮਸਲੇ ’ਤੇ ਰਲਕੇ ਫੈਸਲਾ ਲੈਣਾ ਚਾਹੀਦਾ ਹੈ।
ਪਰਮਿੰਦਰ ਸਿੰਘ ਢੀਂਡਸਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਨਾ ਸਾੜਣ ਬਦਲੇ 100 ਰੁਪਏ ਕੁਵਿੰਟਲ ਬੋਨਸ ਮੰਗਣ ਦਾ ਫੈਸਲਾ ਚੰਗਾ ਹੈ। ਪੰਜਾਬ ਸਰਕਾਰ ਨੂੰ ਸਾਰਾ ਕੇਂਦਰ ’ਤੇ ਨਾ ਸੁੱਟਕੇ 50:50 ਫ਼ੀਸਦੀ ਦੋਹਾਂ ਸਰਕਾਰਾਂ ਨੂੰ ਦੇ ਕੇ ਕਿਸਾਨੀ ਦੀ ਆਰਥਿਕ ਮਦਦ ਕਰਨੀ ਚਾਹੀਦੀ ਹੈ।
ਢੀਂਡਸਾ ਨੇ ਅੱਗੇ ਕਿਹਾ ਕਿ ਪਰਾਲੀ ਸੜਣ ਨਾਲ ਵਾਤਾਵਰਣ ਦਾ ਨੁਕਸਾਨ ਹੋਣ ਕਰਕੇ ਧਰਤੀ ਦੀ ਹੋਂਦ ਨੂੰ ਖਤਰਾ ਖੜ੍ਹਾ ਹੋ ਗਿਆ ਹੈ। ਇਸ ਦੇ ਨਾਲ ਹੀ ਬਿਮਾਰੀਆਂ ਫੈਲ ਰਹੀਆਂ ਹਨ, ਜਿਸ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਮੁਆਵਜ਼ੇ ਲਈ ਰੇਟ ਤਹਿ ਕਰੇ ਕਿਸਾਨਾਂ ਨੂੰ ਵੀ ਨੁਕਸ਼ਾਨ ਨਾ ਹੋਣ ਦੇਵੇ।
ਵਿਧਾਇਕ ਢੀਂਡਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਕਿਹਾ ਕਿ ਕੇਂਦਰ, ਸੂਬਾ ਸਰਕਾਰ ਤੇ ਸ਼੍ਰੋਮਣੀ ਸਰਕਾਰ ਨੂੰ ਇਕੱਠੇ ਰਲ ਕੇ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ।