ਸੰਗਰੂਰ: ਸਹਿਰ ਧੂਰੀ ਨਾਲ ਲਗਦੇ ਪਿੰਡ ਬੱਬਨਪੁਰ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਬੱਬਨਪੁਰ 'ਚ ਧਰਤੀ ਹੇਠਲਾ ਪਾਣੀ ਗੰਦਲਾ ਹੋ ਚੁੱਕਿਆ ਹੈ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚੱਲਦਿਆਂ ਕਈ ਲੋਕਾਂ ਕੈਂਸਰ ਦੀ ਬਿਮਾਰੀ ਨਾਲ ਮੌਤ ਵੀ ਹੋ ਗਈ ਹੈ।
ਇਸ ਸਬੰਧੀ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਦੇ ਨਾਲ ਲੱਗਦੀ ਇੱਕ ਫ਼ੈਕਟਰੀ ਦੇ ਚੱਲਦਿਆਂ ਉਨ੍ਹਾਂ ਦੇ ਪਿੰਡ ਦਾ ਧਰਤੀ ਹੇਠਲਾ ਪਾਣੀ ਗੰਦਲਾ ਹੋ ਰਿਹਾ ਹੈ। ਇਸ ਦੇ ਨਾਲ ਹੀ ਮੋਟਰਾਂ 'ਚੋ ਵੀ ਗੰਦਾ ਪਾਣੀ ਆ ਰਿਹਾ ਹੈ। ਇਸ ਤੋਂ ਇਲਾਵਾ ਕਈ ਲੋਕਾਂ ਨੂੰ ਚਮੜੀ ਤੇ ਕੈਂਸਰ ਦੀ ਬਿਮਾਰੀ ਵੀ ਲੱਗ ਗਈ ਤੇ ਕਈਆਂ ਦੀ ਮੌਤ ਵੀ ਹੋ ਚੁੱਕੀ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਈ ਵਾਰ ਇਸ ਮੁਸ਼ਕਲ ਬਾਰੇ ਜਾਣੂ ਕਰਵਾਇਆ ਹੈ ਪਰ ਅਜੇ ਤੱਕ ਮੁਸ਼ਕਲ ਦਾ ਕੋਈ ਹਲ ਨਹੀਂ ਕੱਢਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਸਾਡੀ ਮੁਸ਼ਕਲ ਦਾ ਹੱਲ ਨਹੀਂ ਕੱਢਿਆ ਗਿਆ ਤਾਂ ਉਨ੍ਹਾਂ ਨੂੰ ਮਜਬੂਰਨ ਕੋਈ ਨਾ ਕੋਈ ਸੰਘਰਸ਼ ਕਰਨਾ ਪਵੇਗਾ।