ਸੰਗਰੂਰ: ਲੀਡਰਾਂ ਵੱਲੋਂ ਅਕਸਰ ਹੀ ਇਕ ਦੂਜੇ ਦੇ ਉੱਤੇ ਬਿਆਨਬਾਜ਼ੀ ਕੀਤੀ ਜਾਂਦੀ ਹੈ ਕਈ ਵਾਰੀ ਲੀਡਰਾਂ ਨੂੰ ਇਸ ਗਲ ਦਾ ਖ਼ਮਿਆਜ਼ਾ ਵੀ ਭੁਗਤਣਾ ਪੈ ਜਾਂਦਾ ਹੈ ਇਸ ਦਾ ਇਹ ਖਮਿਆਜ਼ਾ ਭੁਗਤਣਾ ਪਿਆ ਕਾਂਗਰਸ ਪਾਰਟੀ ਦੇ ਲੀਡਰ ਰਾਹੁਲ ਗਾਂਧੀ ਨੂੰ, ਰਾਹੁਲ ਗਾਂਧੀ ਵੱਲੋਂ ਕੁਝ ਸਮਾਂ ਪਹਿਲਾਂ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਕੁਝ ਟਿੱਪਣੀ ਕੀਤੀ ਗਈ ਸੀ।
ਰਾਹੁਲ ਗਾਂਧੀ ਨੂੰ ਨਿਸ਼ਾਨਾ: ਜਿਸ ਤੋਂ ਬਾਅਦ ਬੀਜੇਪੀ ਦੇ ਲੀਡਰਾਂ ਵੱਲੋਂ ਰਾਹੁਲ ਗਾਂਧੀ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ ਕਰਦਿਆਂ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ 2 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਿਸ ਤੋਂ ਬਾਅਦ ਲੋਕ ਸਭਾ ਮੈਂਬਰ ਸਿਪਲ ਨੂੰ ਵੀ ਦੋ ਸਾਲ ਦੇ ਲਈ ਖਤਮ ਕਰ ਦਿੱਤਾ ਗਿਆ ਹੈ। ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰਾਂ ਵੱਲੋਂ ਲਗਾਤਾਰ ਇਸ ਗੱਲ ਨੂੰ ਲੈ ਕੇ ਬੀਜੇਪੀ ਉੱਤੇ ਨਿਸ਼ਾਨਾ ਸਾਧਦੇ ਜਾ ਰਹੇ ਹਨ।
ਬੀਜੇਪੀ ਦੇ ਉੱਤੇ ਨਿਸ਼ਾਨਾ ਸਾਧਿਆ: ਪੰਜਾਬ ਕਾਂਗਰਸ ਦੇ ਵਾਇਸ ਚੇਅਰਮੈਨ ਹਰਪਾਲ ਸਿੰਘ ਸੋਨੂੰ ਵੱਲੋਂ ਬੀਜੇਪੀ ਦੇ ਉੱਤੇ ਨਿਸ਼ਾਨਾ ਸਾਧਿਆ ਗਿਆ ਹੈ ਉਹਨਾਂ ਵੱਲੋਂ ਕਿਹਾ ਗਿਆ ਹੈ ਕਿ ਬੀ ਜੇ ਪੀ ਸਰਕਾਰ ਜੋ ਆਮ ਆਦਮੀ ਦੇ ਇਸ਼ਾਰੇ ਉੱਤੇ ਚੱਲ ਰਹੀ ਹੈ। ਜਿਸ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਨੂੰ ਇੱਕ ਨਿਸ਼ਾਨਾ ਬਣਾਇਆ ਗਿਆ ਅਤੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਕਸਰ ਹੀ ਲੀਡਰਾਂ ਉੱਤੇ ਅਜਿਹੇ ਮਾਮਲੇ ਦਰਜ ਹੁੰਦੇ ਰਹਿੰਦੇ ਹਨ ਪਰ ਅੱਜ ਤੱਕ ਕਦੇ ਵੀ ਅਜਿਹਾ ਸੁਣਨ ਵਿੱਚ ਨਹੀਂ ਆਇਆ।
ਇਹ ਵੀ ਪੜ੍ਹੋ : 20 ਮਾਰਚ ਨੂੰ ਪਟਿਆਲਾ 'ਚ ਮੌਜੂਦ ਸੀ ਅੰਮ੍ਰਿਤਪਾਲ, ਇੱਕ ਹੋਰ ਕਥਿਤ ਸੀਸੀਟੀਵੀ ਵੀਡੀਓ 'ਚ ਖ਼ੁਲਾਸਾ
ਰਾਹੁਲ ਗਾਂਧੀ ਕੋਈ ਛੋਟਾ ਲੀਡਰ ਨਹੀਂ: ਕਿਸੇ ਲੀਡਰ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੋਵੇਗੀ ਇਸ ਤਰ੍ਹਾਂ ਲੱਗ ਰਿਹਾ ਹੈ। ਜਿਸ ਤਰਾਂ ਕਿ ਕੋਰਟ ਵੀ ਬੀਜੇਪੀ ਦੇ ਇਸ਼ਾਰੇ ਉੱਤੇ ਚੱਲ ਰਹੀ ਹੋਵੇ ਕਿਉਂਕਿ ਜੇਕਰ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਸਜ਼ਾ ਸੁਣਾਈ ਸੀ ਤਾਂ ਛੇ ਸਾਲ ਦੀ ਸਜ਼ਾ ਸੁਣਾਈ ਗਈ ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਰਾਹੁਲ ਗਾਂਧੀ ਕੋਈ ਛੋਟਾ ਲੀਡਰ ਨਹੀਂ ਹੈ। ਉਹ ਜਿਸ ਦਾ ਇਕ ਵੱਡਾ ਲੀਡਰ ਹਨ ਕਾਂਗਰਸ ਪਾਰਟੀ ਦੇ ਥੰਮ ਹਨ ਅਸੀਂ ਆਪਣੇ ਲੀਡਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹਾਂ ਅਸੀਂ ਬੀ ਜੇ ਪੀ ਦਾ ਸਖਤ ਵਿਰੋਧ ਕਰਦੇ ਹਾਂ ਤੇ ਕੋਰਟ ਨੂੰ ਬੇਨਤੀ ਕਰਦੇ ਹਾਂ ਕਿ ਆਪਣੇ ਫ਼ੈਸਲੇ ਤੇ ਮੁੜ ਵਿਚਾਰ ਕੀਤਾ ਜਾਵੇ।
ਮੋਦੀ ਸਰਨੇਮ: ਜ਼ਿਕਰਯੋਗ ਹੈ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਕਰਨਾਟਕ ਦੇ ਕੋਲਾਰ 'ਚ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਨੇਮ 'ਤੇ ਬੋਲਦੇ ਹੋਏ ਕਿਹਾ ਸੀ ਕਿ ਦੇਸ਼ ਦੇ ਚੋਰਾਂ ਦਾ ਸਰਨੇਮ ਮੋਦੀ ਹੀ ਕਿਉਂ ਹੁੰਦਾ ਹੈ? ਇਸ ਟਿੱਪਣੀ 'ਤੇ ਕਾਫੀ ਹੰਗਾਮਾ ਹੋਇਆ। ਜਿਸ ਤੋਂ ਬਾਅਦ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।