ਸੰਗਰੂਰ : ਪਟਿਆਲਾ ਵਿੱਚ ਅੱਜ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ (Mata Kaushalya Hospital) ਵਿੱਚ ਬਣੇ ਨਵੇਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਵਾਰਡ ਦਾ ਉਦਘਾਟਨ ਕੀਤਾ ਜਾਣਾ ਹੈ ਤੇ ਇਸ ਸਮਾਗਮ ਤੋਂ ਬਾਅਦ ਪਾਰਟੀ ਵੱਲੋਂ ਇੱਕ ਵਿਸ਼ਾਲ ਰੈਲੀ ਦਾ ਆਗਾਜ਼ ਕੀਤਾ ਗਿਆ ਹੈ। ਇਸ ਰੈਲੀ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ 1300 ਦੇ ਕਰੀਬ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕ ਪਰੇਸ਼ਾਨ ਹੋ ਰਹੇ ਹਨ ਤੇ ਉਹ ਇਸ ਰੈਲੀ ਦਾ ਵਿਰੋਧ ਕਰ ਰਹੇ ਹਨ।
ਆਪ ਰੈਲੀ ਵਿੱਚ ਪੰਜਾਬ ਰੋਡਵੇਜ਼ ਦੀਆਂ ਬੱਸਾਂ : ਦੱਸਣਯੋਗ ਹੈ ਕਿ ਇਸ ਦੌਰਾਨ ਰੈਲੀ ਵਿੱਚ ਜਾਣ ਵਾਲੀਆਂ ਬੱਸਾਂ ਪੰਜਾਬ ਰੋਡਵੇਜ਼ ਦੀਆਂ ਵਰਤੀਆਂ ਜਾ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਬੱਸਾਂ ਨਹੀਂ ਮਿਲ ਰਹੀਆਂ ਹਨ। ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਸਰਕਾਰ ਲੋਕਾਂ ਦੇ ਪੈਸੇ ਦੀ ਦੂਰਵਰਤੋਂ ਕਰ ਰਹੀ ਹੈ।
- Gandhi Jayanti 2023: ਇੱਥੇ ਜਾਣੋ ਮਹਾਤਮਾ ਗਾਂਧੀ ਦੇ ਜੀਵਨ ਨਾਲ ਜੁੜੀਆਂ ਕੁਝ ਖਾਸ ਗੱਲਾਂ
- ICC World Cup 2023 : ਨਿਊਜ਼ੀਲੈਂਡ ਦੇ ਇਹ 5 ਖਿਡਾਰੀ ਮਚਾਉਣਗੇ ਧਮਾਲ, ਇਨ੍ਹਾਂ ਦੇ ਸ਼ਾਨਦਾਰ ਅੰਕੜੇ ਦੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ
- Siege of The CM's Residence : ਟੀਚਰ ਯੂਨੀਅਨ ਵਲੋਂ ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ
ਲੋਕਾਂ ਦੇ ਗੁੱਸੇ ਦਾ ਸਾਹਮਣਾ ਸਾਨੂੰ ਕਰਨਾ ਪੈ ਰਿਹਾ : ਇਸ ਸਬੰਧੀ ਪੀਆਰਟੀਸੀ ਦੇ ਡਰਾਈਵਰਾਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਲੋਕਾਂ ਦੇ ਗੁੱਸੇ ਦਾ ਸਾਹਮਣਾ ਸਾਨੂੰ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਡੇ ਕੱਲ੍ਹ ਨੂੰ ਪੇਪਰ ਸਨ ਜਿਸ ਕਾਰਨ ਉਹ ਪਰੇਸ਼ਾਨ ਹੋ ਗਏ, ਕਿਉਂਕਿ ਬੱਸਾਂ ਨਹੀਂ ਮਿਲ ਰਹੀਆਂ ਸਨ। ਮੁੱਖ ਮੰਤਰੀ ਵੱਲੋਂ ਇਹ ਰੈਲੀ ਤਾਂ ਕੀਤੀ ਜਾ ਰਹੀ ਹੈ, ਪਰ ਇਸ ਰੈਲੀ ਦਾ ਆਮ ਲੋਕਾਂ ਨੂੰ ਕੀ ਫਾਇਦਾ ਹੋਏਗਾ ਇਹ ਵੱਡਾ ਸਵਾਲ ਹੈ।