ਸੰਗਰੂਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦਿੜ੍ਹਬਾ ਵਿੱਚ ਗੀਤਾ ਭਵਨ ਕਮੇਟੀ ਨੇ ਲੋਕਾਂ ਨੂੰ ਮਾਸਕ ਵੰਡੇ ਤੇ ਨਾਲ ਹੀ ਲੋਕਾਂ ਦੇ ਸੈਨੇਟਾਈਜ਼ਰ ਨਾਲ ਹੱਥ ਸਾਫ ਕਰਵਾਏ। ਉੱਥੇ ਹੀ ਪੁਲਿਸ ਅਧਿਕਾਰੀ ਨੇ ਜਨਤਾ ਕਰਫਿਊ ਵਾਲੇ ਦਿਨ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਵੀ ਅਪੀਲ ਕੀਤੀ।
ਪੁਲਿਸ ਅਧਿਕਾਰੀ ਸੁਖਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰਾਂ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਸਾਥ ਦੇਣ। ਉਨ੍ਹਾਂ ਨੇ ਲੋਕਾਂ ਨੂੰ ਸੈਨਟਾਈਜ਼ਰ ਦੀ ਵਰਤੋਂ ਕਰਨ ਅਤੇ ਮਾਸਕ ਲਗਾਉਣ ਦਾ ਵੀ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਜਨਤਾ ਕਰਫਿਊ ਵਾਲੇ ਦਿਨ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਵੀ ਅਪੀਲ ਕੀਤੀ।
ਇਹ ਵੀ ਪੜੋ: ਕੋਰੋਨਾ ਵਾਇਰਸ ਦਾ ਖੌਫ਼, ਰਾਸ਼ਟਰਪਤੀ ਰਾਮਨਾਥ ਕੋਵਿੰਦ ਕਰਵਾਉਣਗੇ ਮੈਡੀਕਲ ਚੈਕਅਪ
ਉੱਥੇ ਹੀ ਆਮ ਜਨਤਾ ਨੇ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੀਤੀ ਗਈ ਇਹ ਅਪੀਲ ਤੇ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਰਕਾਰ ਆਮ ਜਨਤਾ ਦੇ ਹਿੱਤ ਦੀ ਗੱਲ ਕਰ ਰਹੀ ਹੈ ਤੇ ਲੋਕਾਂ ਨੇ ਕਿਹਾ ਕਿ ਕੱਲ੍ਹ ਯਾਨਿ 22 ਮਾਰਚ ਨੂੰ ਜਨਤਾ ਕਰਫਿਊ ਦੇ ਮੱਦੇਨਜ਼ਰ ਕੋਈ ਵੀ ਆਪਣੇ ਘਰ ਤੋਂ ਬਾਹਰ ਨਾ ਨਿਕਲੇ ਅਤੇ ਇਸ ਬਿਮਾਰੀ ਤੋਂ ਬਚਣ ਦੇ ਲਈ ਆਪਣੇ ਆਪ ਨੂੰ ਸੁਰੱਖਿਅਤ ਰੱਖੇ।