ਸੰਗਰੂਰ: ਗਾਵਾਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਅਜਿਹਾ ਹੀ ਜ਼ਿਲ੍ਹਾ ਸੰਗਰੂਰ ਦੇ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਸੰਗਰੂਰ ਪੁਲਿਸ ਵੱਲੋਂ ਇਕ ਟਰੱਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਜਿਸ ਵਿੱਚ ਸੰਗਰੂਰ ਪੁਲਿਸ ਮਿਲੀ ਗੁਪਤ ਜਾਣਕਾਰੀ ਤੋਂ ਪਾਇਆ ਗਿਆ ਕਿ ਉਸ ਟਰੱਕ ਦੇ ਵਿੱਚ ਗਊਆਂ ਅਤੇ ਬਛੜੇ ਸਨ। ਇਸੇ ਤਹਿਤ ਪੁਲਿਸ ਨੇ ਗਾਵਾਂ ਨਾਲ ਭਰਿਆ ਇੱਕ ਟਰੱਕ ਬਰਾਮਦ ਕੀਤਾ ਹੈ। ਇੰਨ੍ਹਾਂ ਗਾਵਾਂ ਨੂੰ ਈਦ ਲਈ ਪੰਜਾਬ ਤੋਂ ਬਾਹਰ ਭੇਜਿਆ ਜਾ ਰਿਹਾ ਸੀ।
ਗੁਪਤ ਸੂਚਨਾ 'ਤੇ ਕਾਰਵਾਈ: ਸੰਗਰੂਰ ਪੁਲਿਸ ਗੁਪਤ ਸੂਚਨਾ ਮਿਲੀ ਸੀ ਕਿ ਟਰੱਕ ਜਰੀਏ ਗਾਵਾਂ ਦੀ ਤਸਕਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਤੁਰੰਤ ਹੀ ਇਸ 'ਤੇ ਕਾਰਵਾਈ ਕਰਦੇ ਹੋਏ ਟਰੱਕ ਵਿਚ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਨਾਲ ਹੀ ਮੋਕੇ 'ਤੇ ਜੋ ਗਊਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਬਰਾਮਦ ਕੀਤਾ ਉਨ੍ਹਾਂ ਨੂੰ ਸੰਗਰੂਰ ਦੀ ਗਊਸ਼ਾਲਾ ਦੇ ਵਿਚ ਛੱਡ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 12 ਗਊਆਂ ਅਤੇ 3 ਬਛੜੇ ਸਨ ਜਿਨ੍ਹਾਂ ਨੂੰ ਲਿਜਾਇਆ ਜਾ ਰਿਹਾ ਸੀ । ਇਸਦੇ ਨਾਲ ਹੀ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ ਕਿ ਉਹ ਇਨ੍ਹਾਂ ਦਾ ਕੀ ਕਰਨ ਵਾਲੇ ਸਨ।
ਗਊ ਰੱਖਿਆ ਦਲ ਦੇ ਪ੍ਰਧਾਨ ਦਾ ਬਿਆਨ: ਉੱਥੇ ਹੀ ਗਊ ਰੱਖਿਆ ਦਲ ਦੇ ਪ੍ਰਧਾਨ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਇਹ ਮੁਖ਼ਬਰ ਹੀ ਸੀ ਕਿ ਬਰਨਾਲੇ ਤੋਂ ਇਹ ਗਾਵਾਂ ਨੂੰ ਟਰੱਕ ਦੇ ਵਿੱਚ ਭਰਿਆ ਗਿਆ ਸੀ ਅਤੇ ਪੰਜਾਬ ਤੋਂ ਬਾਹਰ ਕੇਰਲਾ ਈਦ ਦੇ ਤਿਉਹਾਰ ਨੂੰ ਲੈ ਕੇ ਇਨ੍ਹਾਂ ਗਊਆਂ ਨੂੰ ਵੱਢਿਆ ਜਾਣਾ ਸੀ। ਜਿਸ ਦੀ ਜਾਣਕਾਰੀ ਉਨ੍ਹਾਂ ਨੂੰ ਮਿਲੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਇਸ ਦੇ ਬਾਰੇ ਸੰਗਰੂਰ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਹੁਣ ਮੌਕੇ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਉਹਨਾਂ ਨੇ ਗਾਵਾਂ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਹੋਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਇਸ ਤਰ੍ਹਾਂ ਦੇ ਕੰਮ ਨਾ ਕਰ ਸਕੇ।