ਮਲੇਰਕੋਟਲਾ: ਭਾਰਤ ਵਿੱਚ ਬਣੇ ਨਵੇਂ ਕਾਨੂੰਨ ਨੂੰ ਲੈ ਕੇ ਦੇਸ਼ ਭਰ ਵਿੱਚ ਉਸ ਦਾ ਵਿਰੋਧ ਹੋ ਰਿਹਾ ਹੈ। ਮਲੇਰਕੋਟਲਾ ਵਿੱਚ ਵੀ ਇਸ ਕਾਨੂੰਨ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇਸ ਕਾਨੂੰਨ ਨੂੰ ਵਾਪਿਸ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਿੱਖ ਭਾਈਚਾਰੇ ਨੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਪ੍ਰਦਰਸ਼ਨ ਕੀਤਾ ਅਤੇ ਸਿੱਖ ਭਾਈਚਾਰੇ ਨੇ ਕਿਹਾ ਕਿ ਉਹ ਮੁਸਲਮਾਨਾਂ ਦੇ ਹੱਕਾਂ ਖਿਲਾਫ਼ ਲਾਗੂ ਕੀਤੇ ਇਸ ਕਾਨੂੰਨ ਦਾ ਵਿਰੋਧ ਕਰਦੇ ਹਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ। ਉਨ੍ਹਾਂ ਨੇ ਵੀ ਇਸ ਕਾਨੂੰਨ ਦਾ ਕਰੜੇ ਸ਼ਬਦਾ ਨਾਲ ਵਿਰੋਧ ਕੀਤਾ ਅਤੇ ਜਾਮੀਆ ਵਿੱਚ ਹੋਏ ਵਿਦਿਆਰਥੀਆਂ 'ਤੇ ਹਮਲੇ ਦੀ ਵੀ ਨਿੰਦਾ ਕੀਤੀ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸਿੱਖ ਅਤੇ ਹਿੰਦੂ ਭਾਈਚਾਰੇ ਦਾ ਧੰਨਵਾਦ ਕੀਤਾ।਼
ਇਹ ਵੀ ਪੜ੍ਹੋ: ਵਿਦੇਸ਼ ਮੰਤਰੀ ਨੇ ਜਸਟਿਨ ਟਰੂਡੋ ਨਾਲ ਆਪਸੀ ਸੰਬੰਧਾਂ ਦੀ ਗੁਣਵੱਤਾ ਵਧਾਉਣ ਲਈ ਕੀਤੀ ਮੁਲਾਕਾਤ
ਦੱਸ ਦਈਏ ਕਿ ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ ਸਿਰਫ਼ ਭਾਰਤ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਵਿਰੋਧ ਹੋ ਰਿਹਾ ਹੈ।