ETV Bharat / state

ਮਹਿਲਾ ਦਿਵਸ ਮੌਕੇ CAA ਵਿਰੁੱਧ ਸੜਕਾਂ 'ਤੇ ਉੱਤਰੀਆਂ ਮਹਿਲਾਵਾਂ - womens day

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਦੇ ਸ਼ਹਿਰ ਮਲੇਰਕੋਟਲਾ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਸੜਕਾਂ 'ਤੇ ਉੱਤਰੀਆਂ ਅਤੇ ਇਸ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਕੀਤਾ। ਮਹਿਲਾਵਾਂ ਵੱਲੋਂ ਇਸ ਕਾਨੂੰਨ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ।

protest against CAA on the eve of womens day in malerkotla
ਮਹਿਲਾ ਦਿਵਸ ਮੌਕੇ CAA ਨੂੰ ਲੈ ਕੇ ਸੜਕਾਂ 'ਤੇ ਉੱਤਰੀਆਂ ਮਹਿਲਾਵਾਂ
author img

By

Published : Mar 8, 2020, 4:47 PM IST

ਮਲੇਰਕੋਟਲਾ: ਦੁਨੀਆ ਭਰ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਹਾੜੇ ਮੌਕੇ ਪੰਜਾਬ ਦੇ ਸ਼ਹਿਰ ਮਲੇਰਕੋਟਲਾ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਸੜਕਾਂ 'ਤੇ ਉੱਤਰੀਆਂ ਅਤੇ ਇਸ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਮਹਿਲਾਵਾਂ ਨੇ ਹੱਥਾਂ ਵਿੱਚ ਦੇਸ਼ ਦਾ ਤਿਰੰਗਾ ਝੰਡਾ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਾਗਰਿਕਤਾ ਸੋਧ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ।

ਮਹਿਲਾ ਦਿਵਸ ਮੌਕੇ CAA ਨੂੰ ਲੈ ਕੇ ਸੜਕਾਂ 'ਤੇ ਉੱਤਰੀਆਂ ਮਹਿਲਾਵਾਂ

ਮਲੇਰਕੋਟਲਾ ਦੇ ਸਰਹੰਦੀ ਗੇਟ ਤੋਂ ਚੱਲ ਕੇ ਇਹ ਰੋਸ ਰੈਲੀ ਕਮਲ ਸਿਨਮਾ ਰੋਡ ਤੱਕ ਪਹੁੰਚੀ ਜਿੱਥੇ ਵੱਖ-ਵੱਖ ਮਹਿਲਾ ਆਗੂਆਂ ਵੱਲੋਂ ਇਨ੍ਹਾਂ ਮਹਿਲਾਵਾਂ ਨੂੰ ਸੰਬੋਧਿਤ ਕੀਤਾ ਗਿਆ ਅਤੇ ਇਕਜੁੱਟ ਰਹਿ ਕੇ ਇਸੇ ਤਰ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਮੁਸਲਿਮ ਹੀ ਨਹੀਂ ਬਲਕਿ ਗ਼ੈਰ-ਮੁਸਲਿਮ ਸਿੱਖ, ਹਿੰਦੂ ਤੇ ਹੋਰ ਧਰਮਾਂ ਦੀਆਂ ਮਹਿਲਾਵਾਂ ਵੀ ਇਸ ਰੋਸ ਰੈਲੀ ਵਿੱਚ ਸ਼ਾਮਲ ਹੋਈਆਂ।

ਇਹ ਵੀ ਪੜ੍ਹੋ: ਮੋਤੀ ਮਹਿਲ ਨੇੜੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ

ਮਹਿਲਾ ਆਗੂਆਂ ਨੇ ਬੋਲਦਿਆਂ ਕਿਹਾ ਕਿ ਦਿੱਲੀ ਦੇ ਸ਼ਾਹੀਨ ਬਾਗ ਨੂੰ ਭਾਵੇਂ ਕੋਝੀਆਂ ਚਾਲਾਂ ਨਾਲ ਖਾਲੀ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਪੂਰੇ ਦੇਸ਼ ਵਿੱਚ ਸ਼ਾਹੀਨ ਬਾਗ ਬਣਾਏ ਜਾਣਗੇ ਜਿੱਥੇ ਵੱਡੀ ਗਿਣਤੀ ਦੇ ਵਿੱਚ ਮਹਿਲਾਵਾਂ ਕੇਂਦਰ ਦੇ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਸੜਕਾਂ 'ਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.