ਸੰਗਰੂਰ: ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਵਿਰੋਧ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਅੱਜ ਕਾਂਗਰਸੀ ਵਰਕਰਾਂ ਵੱਲੋਂ ਬਾਬਾ ਹੀਰ ਸਿੰਘ ਭੱਠਲ ਕਾਲਜ ਲਹਿਰਾਗਾਗਾ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮਿਕ ਸਿੰਘ ਹੈਨਰੀ ਵੀ ਮੌਜੂਦ ਰਹੇ। ਰੋਸ ਵਿੱਚ ਆਏ ਕਾਂਗਰਸੀਆਂ ਵੱਲੋਂ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ।
ਸਨਮਿਕ ਸਿੰਘ ਹੈਨਰੀ ਨੇ ਕਿਹਾ ਕਿ ਜਿਸ ਦਿਨ ਤੋਂ ਨਰਿੰਦਰ ਮੋਦੀ ਨੇ ਦੇਸ਼ ਦੀ ਵਾਗਡੋਰ ਸੰਭਾਲੀ ਹੈ ਉਸੇ ਦਿਨ ਤੋਂ ਦੇਸ਼ ਵਾਸੀਆਂ ਦੇ ਮਾੜੇ ਦਿਨ ਆ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਰੋਜ਼ਾਨਾ ਵਧ ਰਹੀ ਅੱਤ ਦੀ ਮਹਿੰਗਾਈ ਕਾਰਨ ਦੇਸ਼ ਵਾਸੀਆਂ ਨੂੰ ਅੱਜ ਦੋ ਵਕਤ ਦੀ ਰੋਟੀ ਦੇ ਵੀ ਲਾਲੇ ਪਏ ਹੋਏ ਹਨ।
ਇਹ ਵੀ ਪੜ੍ਹੋ: ਇੰਗਲੈਂਡ ਵਿੱਚ ਹੋਏ ਵਿਰੋਧ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ
ਇਸ ਦੇ ਨਾਲ ਹੀ ਕਾਂਗਰਸੀ ਆਗੂ ਰਵਿੰਦਰ ਰਿੰਕੂ ਨੇ ਕਿਹਾ ਕਿ ਨਰਿੰਦਰ ਮੋਦੀ ਵੱਲੋਂ ਚੋਣਾਂ ਤੋਂ ਪਹਿਲਾਂ ਜਾਰੀ ਕੀਤੇ ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚੋਂ ਅਪਣੇ ਕਾਰਜਕਾਲ ਦੌਰਾਨ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਸਗੋਂ ਦੇਸ਼ ਅੰਦਰ ਨੋਟਬੰਦੀ ਅਤੇ ਜੀਐਸਟੀ ਵਰਗੀਆਂ ਮਾੜੀਆਂ ਨੀਤੀਆਂ ਨਾਲ ਦੇਸ਼ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਭਾਰੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਤੋਂ ਅੱਜ ਦੇਸ਼ ਦੇ ਲੋਕਤੰਤਰ ਨੂੰ ਵੀ ਵੱਡਾ ਖ਼ਤਰਾ ਬਣਿਆ ਹੋਇਆ ਹੈ।