ETV Bharat / state

ਲੌਕਡਾਉਨ ਤੋਂ ਅੱਕੇ ਲੋਕਾਂ ਨੇ ਸੜਕ 'ਤੇ ਸਬਜ਼ੀ ਸੁੱਟ ਪੁਲਿਸ ਖਿਲਾਫ਼ ਕੀਤਾ ਪ੍ਰਦਰਸ਼ਨ - throwing vegetables on the main road

ਭਵਾਨੀਗੜ੍ਹ 'ਚ ਸਬਜ਼ੀ ਵਿਕਰੇਤਾਵਾਂ ਵਲੋਂ ਮੁੱਖ ਮਾਰਗ 'ਤੇ ਸਬਜ਼ੀ ਖਿਲਾਰ ਪੰਜਾਬ ਪੁਲਿਸ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਸਬਜ਼ੀ ਵਿਕਰਤਾਵਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਨਾਲ ਹੀ ਉਨ੍ਹਾਂ ਦੀ ਮਾਰਕੁੱਟ ਵੀ ਕੀਤੀ ਗਈ।

ਮੁੱਖ ਮਾਰਗ 'ਤੇ ਸਬਜ਼ੀ ਸੁੱਟ ਕੀਤਾ ਪੁਲਿਸ ਖਿਲਾਫ਼ ਪ੍ਰਦਰਸ਼ਨ

author img

By

Published : May 12, 2021, 5:27 PM IST

ਭਵਾਨੀਗੜ੍ਹ: ਕੋਰੋਨਾ ਦੇ ਚੱਲਦਿਆਂ ਸਰਕਾਰ ਖਿਲਾਫ਼ ਸਖ਼ਤੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਦੁਕਾਨਾਂ ਖੋਲ੍ਹਣ ਨੂੰ ਲੈਕੇ ਵੀ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਿਸ ਨੂੰ ਲੈਕੇ ਪੁਲਿਸ ਵਲੋਂ ਵੀ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ੳਲੰਘਣਾ ਕਰਨ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਕਈ ਥਾਵਾਂ 'ਤੇ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵੀ ਸਾਹਮਣੇ ਆ ਰਹੀਆਂ ਹਨ। ਇਸ ਨੂੰ ਲੈਕੇ ਭਵਾਨੀਗੜ੍ਹ 'ਚ ਸਬਜ਼ੀ ਵਿਕਰੇਤਾਵਾਂ ਵਲੋਂ ਪੰਜਾਬ ਪੁਲਿਸ ਦੀ ਧੱਕਾਸ਼ਾਹੀ ਖਿਲਾਫ਼ ਚੰਡੀਗੜ੍ਹ ਬਠਿੰਡਾ ਮੁੱਖ ਮਾਰਗ 'ਤੇ ਸਬਜ਼ੀ ਖਿਲਾਰ ਕੇ ਪ੍ਰਦਰਸ਼ਨ ਕੀਤਾ।

ਮੁੱਖ ਮਾਰਗ 'ਤੇ ਸਬਜ਼ੀ ਸੁੱਟ ਕੀਤਾ ਪੁਲਿਸ ਖਿਲਾਫ਼ ਪ੍ਰਦਰਸ਼ਨ

ਇਸ ਮੌਕੇ ਸਬਜ਼ੀ ਵਿਕਰੇਤਾਵਾਂ ਦਾ ਕਹਿਣਾ ਕਿ ਬੀਤੇ ਦਿਨੀਂ ਪੁਲਿਸ ਵਲੋਂ ਸਬਜ਼ੀ ਵਿਰੇਤਾਵਾਂ ਨਾਲ ਕੁੱਟਮਾਰ ਕੀਤੀ ਅਤੇ ਨਾਲ ਹੀ ਉਨ੍ਹਾਂ ਨਾਲ ਬਦਸਲੂਕੀ ਵੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਜ਼ਬਰਦਸਤੀ ਦੁਕਾਨਾਂ ਨੂੰ ਸਬਜ਼ੀ ਵਿਕਰੇਤਾਵਾਂ ਨੂੰ ਚੁੱਕਿਆ ਗਿਆ ਅਤੇ ਬਾਅਦ 'ਚ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਜਿਸ ਨੂੰ ਲੈਕੇ ਸਬਜ਼ੀ ਵਿਕਰੇਤਾਵਾਂ ਵਲੋਂ ਮੁੱਖ ਮਾਰਗ 'ਤੇ ਸਬਜ਼ੀ ਖਿਲਾਰ ਪ੍ਰਦਰਸ਼ਨ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਉਕਤ ਪੁਲਿਸ ਮੁਲਾਜ਼ਮਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਜਦੋਂ ਭਵਾਨੀਗੜ੍ਹ ਦੇ ਥਾਣਾ ਮੁਖੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਕਿ ਸਬਜ਼ੀ ਵਿਕਰੇਤਾਵਾਂ ਵਲੋਂ ਦੁਕਾਨਾਂ ਦੇ ਸਮੇਂ ਨੂੰ ਲੈਕੇ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਨੂੰ ਜਦੋਂ ਸਬਜ਼ੀ ਵਾਲਿਆਂ ਨਾਲ ਕੁੱਟਮਾਰ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਕਿ ਕਿਸੇ ਵਲੋਂ ਵੀ ਹੁਣ ਤੱਕ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ। ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਪੰਜਾਬ 'ਚ ਮੌਸਮ ਸੁਹਾਨਾ, ਆਉਂਦੇ 48 ਘੰਟਿਆਂ 'ਚ ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ

ETV Bharat Logo

Copyright © 2025 Ushodaya Enterprises Pvt. Ltd., All Rights Reserved.