ETV Bharat / state

100ਵੇਂ ਦਿਨ ਵੀ ਜਲ ਸਪਲਾਈ ਵਿਭਾਗ ਦੇ ਕਰਮਚਾਰੀਆਂ ਦਾ ਧਰਨਾ ਜਾਰੀ - ਜ਼ਿਮਨੀ ਚੋਣਾਂ ਪੰਜਾਬ

ਜਲ ਸਪਲਾਈ ਵਿਭਾਗ ਦੇ ਕੱਚੇ ਕਰਮਚਾਰੀਆਂ ਵੱਲੋਂ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਪ੍ਰਦਰਸ਼ਨ ਕਰਦਿਆਂ 100 ਦਿਨ ਪੂਰੇ ਹੋ ਚੁੱਕੇ ਹਨ। ਪ੍ਰਦਰਸ਼ਨਕਾਰੀਆਂ ਨੇ ਹੁਣ ਆਰ ਪਾਰ ਦੀ ਲੜਾਈ ਲੜਨ ਦੀ ਗੱਲ ਕਹੀ ਹੈ।

ਫ਼ੋਟੋ
author img

By

Published : Oct 4, 2019, 1:14 PM IST

ਮਲੇਰਕੋਟਲਾ: ਜਲ ਸਪਲਾਈ ਵਿਭਾਗ ਦੇ ਮਾਸਟਰ ਮੋਟੀਵੇਟਰ ਯੂਨੀਅਨ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰਦਿਆਂ ਸ਼ੁਕਰਵਾਰ ਨੂੰ 100 ਦਿਨ ਪੂਰੇ ਹੋ ਚੁੱਕੇ ਹਨ। ਰੈਗੂਲਰ ਤਨਖਾਹਾਂ ਦੇਣ ਅਤੇ ਜਲ ਸਪਲਾਈ ਵਿਭਾਗ ਦੇ ਵਿੱਚ ਮਰਜ ਕਰਨ ਦੀਆਂ ਮੰਗਾਂ ਨੂੰ ਲੈ ਕੇ ਉਹ ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਸੰਗਾਲਾ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ।

ਵੇਖੋ ਵੀਡੀਓ

ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਹੁਣ ਆਰ ਪਾਰ ਦੀ ਲੜਾਈ ਲੜਨ ਦੀ ਗੱਲ ਕਹੀ ਅਤੇ ਕਿਹਾ ਕਿ ਉਹ ਜ਼ਿਮਨੀ ਚੋਣਾਂ ਵਿੱਚ ਜਾ ਕੇ ਪੰਜਾਬ ਸਰਕਾਰ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜ਼ਿਮਨੀ ਚੋਣਾਂ ਵਾਲੇ ਇਲਾਕਿਆਂ ਵਿੱਚ ਘਰ-ਘਰ ਪੰਜਾਬ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਲੋਕਾਂ ਨੂੰ ਯਾਦ ਕਰਵਾਉਣਗੇ।

ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਉਨ੍ਹਾਂ ਨੂੰ ਪ੍ਰਦਰਸ਼ਨ ਕਰਦੇ ਹੋਏ 100 ਦਿਨ ਪੂਰੇ ਹੋ ਚੁੱਕੇ ਹਨ ਪਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਉਹ ਹੁਣ ਆਰ-ਪਾਰ ਦੀ ਲੜਾਈ ਲੜਨਗੇ, ਭਾਵੇਂ ਉਨ੍ਹਾਂ ਉੱਤੇ ਪੁਲਿਸ ਜਿੰਨੇ ਮਰਜ਼ੀ ਮਾਮਲੇ ਦਰਜ ਕਰੇ, ਪਰ ਹੁਣ ਉਹ ਸੜਕਾਂ ਉੱਤੇ ਉਤਰ ਜਾਣਗੇ ਅਤੇ ਪੰਜਾਬ ਸਰਕਾਰ ਨੂੰ ਹਰ ਤਰੀਕੇ ਨਾਲ ਘੇਰ ਲੈਣਗੇ।

ਇਹ ਵੀ ਪੜ੍ਹੋ: ਚੰਡੀਗੜ੍ਹ: 30 ਲੱਖ ਦੀ ਲਾਗਤ ਨਾਲ ਬਣਾਇਆ ਦੁਨੀਆ ਦਾ ਸਭ ਤੋਂ ਉੱਚਾ ਰਾਵਣ

ਹੁਣ ਵੇਖਣਾ ਹੋਵੇਗਾ ਕਿ 100 ਦਿਨਾਂ ਤੋਂ ਬਾਅਦ ਆਖਿਰਕਾਰ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ ਮੰਨਦੀ ਹੈ ਜਾਂ ਹਾਲੇ ਹੋਰ ਵੀ ਇਨ੍ਹਾਂ ਨੂੰ ਲੰਮਾ ਸਮਾਂ ਸੰਘਰਸ਼ ਕਰਨ ਦੀ ਲੋੜ ਪਵੇਗੀ। ਇਹ ਤਾਂ, ਆਉਣ ਵਾਲਾ ਸਮਾਂ ਹੀ ਦੱਸੇਗਾ।

Intro:ਜਲ ਸਪਲਾਈ ਵਿਭਾਗ ਦੇ ਮਾਸਟਰ ਮੋਟੀਵੇਟਰ ਯੂਨੀਅਨ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣਾ ਪ੍ਰਦਰਸ਼ਨ ਕਰਦਿਆਂ ਨੂੰ ਅੱਜ ਸੌ ਦਿਨ ਪੂਰੇ ਹੋ ਚੁੱਕੇ ਨੇ ਦੇਕੇ ਲਗਾਤਾਰ ਸੌ ਦਿਨਾਂ ਤੋਂ ਇਹ ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਸੰਗਾਲਾ ਦੀ ਪਾਣੀ ਵਾਲੀ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਆ ਰਹੇ ਨੇ ਇਨ੍ਹਾਂ ਦੀਆਂ ਮੰਗਾਂ ਨੇ ਕਿ ਇਨ੍ਹਾਂ ਨੂੰ ਜਿੱਥੇ ਰੈਗੂਲਰ ਤਨਖਾਹ ਦਿੱਤੀ ਜਾਵੇ ਉੱਥੇ ਹੀ ਜਲ ਸਪਲਾਈ ਵਿਭਾਗ ਦੇ ਵਿੱਚ ਮਰਜ ਕੀਤਾ ਜਾਵੇ

Body:ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਹੁਣ ਆਰ ਪਾਰ ਦੀ ਲੜਾਈ ਲੜਨ ਦੀ ਗੱਲ ਕਹੀ ਅਤੇ ਕਿਹਾ ਕਿ ਹੁਣ ਉਹ ਪੰਜਾਬ ਸਰਕਾਰ ਖਿਲਾਫ਼ ਇਨ੍ਹਾਂ ਜ਼ਿਮਨੀ ਚੋਣਾਂ ਦੇ ਵਿੱਚ ਜਾ ਕੇ ਪੰਜਾਬ ਸਰਕਾਰ ਦਾ ਵਿਰੋਧ ਕਰਨ ਦੀ ਗੱਲ ਆਖੀ ਹੈ ਉਨ੍ਹਾਂ ਕਿਹਾ ਕਿ ਉਹ ਜ਼ਿਮਨੀ ਚੋਣਾਂ ਦੇ ਇਲਾਕੇ ਦੇ ਵਿਚ ਜਾ ਕੇ ਘਰ ਘਰ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੀ ਲੋਕਾਂ ਨੂੰ ਗੱਲ ਯਾਦ ਕਰਵਾਉਣਗੇ

Conclusion:ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਉਨ੍ਹਾਂ ਨੂੰ ਪ੍ਰਦਰਸ਼ਨ ਕਰਦੇ ਅੱਜ ਸੌ ਦਿਨ ਪੂਰਾ ਹੋ ਚੁੱਕਿਆ ਹੈ ਪਰ ਸਰਕਾਰ ਨੇ ਹਰ ਤੱਕ ਉਨ੍ਹਾਂ ਦੀ ਸਾਰ ਨਹੀਂ ਲਈ ਅਤੇ ਹੁਣ ਨੇ ਕਿਹਾ ਕਿ ਹੁਣ ਆਰ ਪਾਰ ਦੀ ਲੜਾਈ ਲੜਨਗੇ ਭਾਵੇਂ ਉਨ੍ਹਾਂ ਤੇ ਜਿੰਨੇ ਮਰਜ਼ੀ ਪੁਲਿਸ ਮਾਮਲੇ ਦਰਜ ਕਰੇ ਹੁਣ ਉਹ ਸੜਕਾਂ ਤੇ ਉਤਰਨਗੇ ਅਤੇ ਪੰਜਾਬ ਸਰਕਾਰ ਨੂੰ ਹਰ ਤਰੀਕੇ ਨਾਲ ਘੇਰਨ ਦੀ ਗੱਲ ਕਰੀਏ
ਹੁਣ ਦੇਖਣਾ ਹੋਵੇਗਾ ਕਿ ਸੌ ਦਿਨਾਂ ਤੋਂ ਬਾਅਦ ਆਖਿਰਕਾਰ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ ਮੰਨਦੀ ਹੈ ਜਾਂ ਹਾਲੇ ਹੋਰ ਵੀ ਇਨ੍ਹਾਂ ਨੂੰ ਲੰਮਾ ਸਮਾਂ ਸੰਘਰਸ਼ ਕਰਨ ਦੀ ਲੋੜ ਪਏਗੀ ਆਉਣ ਵਾਲਾ ਸਮਾਂ ਦੱਸੇਗਾ

ਮਾਲੇਰਕੋਟਲਾ ਤੋਂ ਈਟੀਵੀ ਭਾਰਤ ਲਈ ਸੁੱਖਾ ਖਾਨ
ETV Bharat Logo

Copyright © 2024 Ushodaya Enterprises Pvt. Ltd., All Rights Reserved.