ਮਾਲੇਰਕੋਟਲਾ: ਮਾਲੇਰਕੋਟਲਾ ਅਤੇ ਅਮਰਗੜ੍ਹ ਇਲਾਕੇ ਵਿੱਚ ਵੱਡੀ ਗਿਣਤੀ 'ਚ ਲੋਕਾਂ ਦੇ ਨੀਲੇ ਕਾਰਡ ਵਿਚੋਂ ਨਾਂਅ ਕੱਟੇ ਜਾਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਨਾਲ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਨੇ ਲੋਕਾਂ ਨਾਲ ਮਿਲ ਕੇ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ, ਤਾਂ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ।
ਅਮਰਗੜ੍ਹ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕ ਮਾਲੇਰਕੋਟਲਾ ਐਸਡੀਐਮ ਦਫ਼ਤਰ ਦੇ ਬਾਹਰ ਇਕੱਠੇ ਹੋਏ, ਜਿਨ੍ਹਾਂ ਨੇ ਉੱਥੇ ਕਈ ਘੰਟੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਜਿਹੜੇ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਹਨ, ਉਨ੍ਹਾਂ ਦੇ ਨੀਲੇ ਰਾਸ਼ਨ ਕਾਰਡ ਬਣਾਏ ਜਾਣ। ਉਨ੍ਹਾਂ ਨੂੰ ਪਹਿਲਾਂ ਵਾਂਗ ਰਾਸ਼ਨ ਮਿਲ ਸਕੇ। ਇਸ ਮੌਕੇ ਇਨ੍ਹਾਂ ਲੋਕਾਂ ਦਾ ਸਾਥ ਅਕਾਲੀ ਦਲ ਪਾਰਟੀ ਦੇ ਆਗੂਆਂ ਨੇ ਵੀ ਦਿੱਤਾ।
ਸਥਾਨਕ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਰਾਸ਼ਨ ਦੇ ਵਿੱਚ ਚਾਹ ਪੱਤੀ ਅਤੇ ਚੀਨੀ ਵੀ ਦਿੱਤੀ ਜਾਵੇਗੀ, ਪਰ ਅਫ਼ਸੋਸ ਇਹ ਤਾਂ ਸਰਕਾਰ ਵੱਲੋਂ ਹਾਲੇ ਸ਼ੁਰੂ ਨਹੀਂ ਕੀਤਾ ਗਿਆ, ਪਰ ਜੋ ਕਣਕ ਨੀਲੇ ਕਾਰਡਾਂ 'ਤੇ ਮਿਲਦੀ ਸੀ, ਉਹ ਵੀ ਬੰਦ ਕਰ ਦਿੱਤੀ ਗਈ।
ਇਸ ਮੌਕੇ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਵੱਲੋਂ ਪ੍ਰਸ਼ਾਸਨ ਨੂੰ 31 ਮਾਰਚ ਤੱਕ ਸਮਾਂ ਦਿੱਤਾ ਗਿਆ ਕਿ ਜੇਕਰ ਇੰਨਾ ਦਿਨਾਂ ਦੇ ਵਿੱਚ ਇਹ ਨੀਲੇ ਕਾਰਡ ਕੱਟੇ ਹੋਏ ਮੁੜ ਜਾਰੀ ਨਾ ਕੀਤੇ ਗਏ, ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਕ ਵੱਡਾ ਇਕੱਠ ਕਰਕੇ ਸਰਕਾਰ ਵਿਰੁੱਧ ਮੋਰਚਾ ਖੋਲਿਆ ਜਾਵੇਗਾ। ਇਸ ਦੇ ਨਾਲ ਹੀ ਤਹਿਸੀਲ ਪੱਧਰੀ ਧਰਨੇ ਵੀ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਕੈਪਟਨ ਨੇ ਧਾਰਮਿਕ ਸੰਗਠਨਾਂ ਨੂੰ 50 ਤੋਂ ਘੱਟ ਲੋਕਾਂ ਦਾ ਇਕੱਠ ਕਰਨ ਦੀ ਕੀਤੀ ਅਪੀਲ