ਮਲੇਰਕੋਟਲਾ: ਮਲੇਰਕੋਟਲਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਲੁਧਿਆਣਾ ਪਟਿਆਲਾ ਮੁੱਖ ਮਾਰਗ ਤੇ ਦੁਕਾਨਾਂ ਚੋਂ ਭੀਖ ਮੰਗ ਕੇ ਰੋਸ਼ ਜਤਾਇਆ ਗਿਆ, ਉਨ੍ਹਾਂ ਦਾ ਕਹਿਣਾ ਹੈ ਕਿ ਭੀਖ ਦੇ ਰੂਪ ਵਿੱਚ ਇੱਕਠੇ ਹੋਏ ਪੈਸਿਆਂ ਨੂੰ ਉਹ ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ ਨੂੰ ਦੇ ਕੇ ਆਉਣਗੇ। ਪੱਤਰਕਾਰਾਂ ਨਾਲ ਗਲਬਾਤ ਕਰਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਅੱਜ ਤੱਕ ਉਨ੍ਹਾਂ ਦੀ ਸਾਰ ਨਹੀਂ ਲਈ ਜਿਸ ਕਰਕੇ ਉਹ ਧਰਨਾ ਤੇ ਰੋਸ਼ ਮਾਰਚ ਕਰਨ ਲਈ ਮਜਬੂਰ ਹੋ ਰਹੇ ਹਨ ਅਤੇ ਨਾਲ ਹੀ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਆਖ਼ਰ ਕਦੋਂ ਤਕ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਪਵੇਗਾ।
ਇਹ ਵੀ ਪੜ੍ਹੋ -ਘੱਟ ਗਿਣਤੀ ਵਰਗਾਂ 'ਤੇ ਹੋ ਰਹੇ ਹਮਲਿਆਂ ਸਬੰਧੀ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ