ETV Bharat / state

ਮੰਤਰੀ ਅਮਨ ਅਰੋੜਾ ਦੀ ਠੇਕੇਦਾਰ ਤੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ, ਕਿਹਾ- ਵਿਕਾਸ ਕਾਰਜਾਂ 'ਚ ਅਣਗਹਿਲੀ ਬਰਦਾਸ਼ਤ ਨਹੀਂ - Sunam News

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਮੰਤਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਨਿਰਮਾਣ ਵਿੱਚ ਲੱਗ ਰਹੀਆਂ ਪੁਰਾਣੀਆਂ ਇੱਟਾਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਦੀ ਦੁਰਵਰਤੋ ਬਰਦਾਸ਼ਤ ਨਹੀਂ ਹੋਵੇਗੀ।

Punjab Cabinet Minister Aman Arora,  Sabji Mandi underconstruction in Sunam
ਮੰਤਰੀ ਅਮਨ ਅਰੋੜਾ ਦੀ ਠੇਕੇਦਾਰ ਤੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ
author img

By

Published : Jan 23, 2023, 10:34 AM IST

ਮੰਤਰੀ ਅਮਨ ਅਰੋੜਾ ਦੀ ਠੇਕੇਦਾਰ ਤੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ

ਸੰਗਰੂਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ 'ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ।

ਠੇਕੇਦਾਰ ਤੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਤਾੜਨਾ: ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਜਾਣ ਬਹੁ ਪੱਖੀ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੇ ਸਰਕਾਰੀ ਫੰਡਾਂ ਦੀ ਦੁਰਵਰਤੋ ਨੂੰ ਹਰ ਪੱਖੋਂ ਰੋਕਿਆ ਜਾਵੇਗਾ। ਉਨ੍ਹਾਂ ਅਨਿਯਮਿਤਤਾਵਾਂ ਦੇ ਮੱਦੇਨਜ਼ਰ ਤੁਰੰਤ ਸਬੰਧਤ ਠੇਕੇਦਾਰ ਅਤੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ।

ਵਿਕਾਸ ਕਾਰਜਾਂ 'ਚ ਅਣਗਹਿਲੀ ਬਰਦਾਸ਼ਤ ਨਹੀਂ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਮੁੱਖ ਟੀਚਾ ਹੈ ਕਿ ਲੋਕਾਂ ਦਾ ਪੈਸਾ 101 ਪ੍ਰਤੀਸ਼ਤ ਇਮਾਨਦਾਰੀ ਅਤੇ ਸਹੀ ਢੰਗ ਨਾਲ ਲੱਗੇ। ਉਨ੍ਹਾਂ ਕਿਹਾ ਕਿ ਠੇਕੇਦਾਰ ਨੂੰ ਮੁੜ ਪੁਰਾਣੀਆਂ ਇੱਟਾਂ ਦੀ ਚੈਂਬਰ ਤੋਂ ਕੱਢ ਕੇ ਨਵੀਆਂ ਇੱਟਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ।

ਸਬਜ਼ੀ ਮੰਡੀ ਸਬਜ਼ੀ ਤੇ ਫਲ ਵਿਕ੍ਰੇਤਾਵਾਂ ਲਈ ਸਾਬਿਤ ਹੋਵੇਗੀ ਵਰਦਾਨ: ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਨ ਵਾਲੀ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ, ਤਾਂ ਜੋ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋ ਸਕੇ। ਕੈਬਨਿਟ ਮੰਤਰੀ ਵੱਲੋਂ ਇਹ ਵੈਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਮੰਤਰੀ ਕੁਲਦੀਪ ਧਾਲੀਵਾਲ ਦਾ ਰਾਜਾ ਵੜਿੰਗ ਉਤੇ ਵੱਡਾ ਬਿਆਨ, ਕਿਹਾ- ਕਾਂਗਰਸੀਆਂ ਨੂੰ ਜਿੰਨੇ ਮਰਜ਼ੀ ਧੱਕੇ ਵੱਜਣ ਫਿਰ ਵੀ...

etv play button

ETV Bharat Logo

Copyright © 2025 Ushodaya Enterprises Pvt. Ltd., All Rights Reserved.