ਸੰਗਰੂਰ: ਇੱਕ ਪਾਸੇ ਜਿੱਥੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਅੰਦੋਲਨ ਕਰ ਰਹੇ ਹਨ ਦੂਜੇ ਪਾਸੇ ਪੰਜਾਬ ਦੇ ਕਿਸਾਨ ਸੰਗਰੂਰ ਵਿਖੇ ਭਾਜਪਾ ਆਗੂਆਂ ਦੇ ਘਰ ਦਾ ਘਿਰਾਓ ਕਰ ਰਹੇ ਹਨ। ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਉੱਤੇ ਦੋਹਰੀ ਪਕੜੀ ਬਣਾਈ ਹੋਈ ਹੈ।
ਕਿਸਾਨ ਆਗੂ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਜਿੱਥੇ-ਜਿੱਥੇ ਕਿਸਾਨਾਂ ਦੇ ਧਰਨੇ ਚਲ ਰਹੇ ਹਨ ਉਹ ਇਹਦਾ ਹੀ ਚਲਣਗੇ ਜਦੋਂ ਤੱਕ ਕੇਂਦਰ ਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਉਨ੍ਹਾਂ ਕਿਹਾ ਦਿੱਲੀ ਦਾ ਅੰਦੋਲਨ ਅਤੇ ਪੰਜਾਬ ਵਿੱਚ ਭਾਜਪਾ ਆਗੂ ਦੇ ਘਰਾਂ ਦਾ ਘਿਰਾਓ ਇਵੇਂ ਦਾ ਇਵੇਂ ਹੀ ਜਾਰੀ ਰਹੇਗਾ। ਉਨ੍ਹਾਂ ਕਿਸਾਨਾਂ ਦੇ ਧਰਨੇ ਵਿੱਚ ਬਜ਼ੁਰਗ, ਬੱਚੇ ਨੌਜਵਾਨ ਹਰ ਕੋਈ ਸ਼ਾਮਲ ਹੈ।
ਭਾਜਪਾ ਆਗੂ ਦੇ ਘਰ ਦਾ ਘਿਰਾਓ ਵਿੱਚ ਬੈਠੀ ਔਰਤਾਂ ਨੇ ਕਿਹਾ ਕਿ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹ ਭਾਜਪਾ ਦੇ ਘਰ ਘਿਰਾਓ ਪਿਛਲੇ ਮਹੀਨੇ ਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਨੂੰ ਕਾਨੂੰਨਾਂ ਨੂੰ ਰੱਦ ਕਰਵਾਉਣ ਉਹ ਕਿਸਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ।
ਔਰਤਾਂ ਨਾਲ ਪ੍ਰਦਰਸ਼ਨ ਕਰ ਰਹੀ ਕੁੜੀ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਤਦੋਂ ਤੱਕ ਉਹ ਧਰਨਿਆਂ ਵਿੱਚ ਬੈਠੇ ਰਹਿਣਗੇ।