ਸੰਗਰੂਰ: ਕਰਫਿਊ ਦੌਰਾਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਨੂੰ ਲੰਗਰ ਸ਼ਕਾਇਆ ਜਾ ਰਿਹਾ ਹੈ ਤੇ ਰਾਸ਼ਨ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਸ਼ਲਾਘਾਯੋਗ ਉਪਰਾਲਾ ਮਲੇਰਕੋਟਲਾ ਦੇ ਗੁਰਦੁਆਰਾ ਹਾਅ ਦਾ ਨਾਅਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਝੱਗੀ-ਝੋਪੜੀ 'ਚ ਰਹਿ ਰਹੇ ਲੋਕਾਂ ਨੂੰ ਲੰਗਰ ਸ਼ਕਾਇਆ। ਇਸ ਲੰਗਰ ਸੇਵਾ 'ਚ ਐਸ.ਪੀ ਮਨਜੀਤ ਸਿੰਘ ਬਰਾੜ ਨੇ ਵੀ ਆਪਣਾ ਸਹਿਯੋਗ ਦਿੱਤਾ।
ਐਸ.ਪੀ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਮਲੇਰਕੋਟਲਾ ਸ਼ਹਿਰ ਆਪਸੀ ਭਾਈਚਾਰਕ ਸਾਂਝ ਦਾ ਸ਼ਹਿਰ ਹੈ। ਜਿੱਥੇ ਲੋਕ ਇੱਕ ਦੂਜੇ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਬਿਨਾਂ ਕਿਸੇ ਭੇਦਭਾਵ ਦੇ। ਚਾਹੇ ਹਿੰਦੂ ਹੋਣ ਜਾ ਮੁਸਲਮਾਨ ਮੋਢੇ ਨਾਲ ਮੋਢਾ ਜੋੜ ਕੇ ਮਦਦ ਕਰਦੇ ਹਨ।
ਇਹ ਵੀ ਪੜ੍ਹੋ: ਅਦਾਕਾਰ ਬੀਨੂੰ ਢਿੱਲੋਂ ਨੇ ਜ਼ਰੂਰਤਮੰਦ ਲੋਕਾਂ ਨੂੰ ਵੰਡਿਆ ਰਾਸ਼ਨ
ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਬੀਮਾਰੀ ਤੋਂ ਨਿਜਿੱਠਣ ਲਈ ਕੇਂਦਰ ਸਰਕਾਰ ਨੇ ਸਮੁੱਚੇ ਦੇਸ਼ ਨੂੰ ਲੌਕਡਾਊਨ ਕਰ ਦਿੱਤਾ ਹੈ ਜਿਸ ਤਹਿਤ ਦਿਹਾੜੀਦਾਰ, ਮਜ਼ਦੂਰ ਪ੍ਰਵਾਸੀ ਮਜ਼ਦੂਰ ਭੁੱਖੇ ਹਨ ਉਨ੍ਹਾਂ ਬਾਰੇ ਸੋਚਦੇ ਹੋਏ ਗੁਰਦੁਆਰਾ ਹਾਅ ਦਾ ਨਾਅਰਾ ਪ੍ਰਬੰਧਕ ਕਮੇਟੀ ਨੇ ਲੰਗਰ ਸੇਵਾ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲੰਗਰ ਸੇਵਾ 'ਚ ਹਰ ਧਰਮ ਦੇ ਸਮਾਜ ਸੇਵੀਆਂ ਨੇ ਆਪਣਾ ਸਹਿਯੋਗ ਦਿੱਤਾ ਹੈ। ਉਨ੍ਹਾਂ ਨੇ ਬਾਕੀ ਹੋਰ ਸਮਾਜ ਸੇਵੀਆ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜਿਆਦਾ ਤੋਂ ਜਿਆਦਾ ਲੰਗਰ ਸੇਵਾ ਕਰਨ ਤਾਂ ਜੋ ਦੇਸ਼ ਦਾ ਕੋਈ ਵੀ ਗਰੀਬ ਭੁੱਖਾ ਨਾ ਮਰੇ।