ਸੰਗਰੂਰ: ਸੂਬੇ ਦੇ ਲੋਕ ਆਪ ਪਾਰਟੀ ਨੂੰ ਸੱਤਾ ਵਿੱਚ ਲਿਆ ਕੇ ਪਛਤਾ ਰਹੇ ਹਨ। ਇਹ ਵਿਚਾਰ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਅੱਜ ਵੀਰਵਾਰ ਨੂੰ ਇੱਥੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ Rajinder Kaur Bhatal ਦੇ ਗ੍ਰਹਿ ਵਿਖੇ ਬੀਬੀ ਦਾ ਆਸ਼ੀਰਵਾਦ ਲੈਣ ਉਪ੍ਰੰਤ ਆਗੂਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਦਲਵੀਰ ਸਿੰਘ ਗੋਲਡੀ ਦਾ ਪ੍ਰਧਾਨ ਬਣਨ ’ਤੇ ਪਹਿਲੀ ਵਾਰ ਇੱਥੇ ਪਹੁੰਚਣ ’ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। Rajinder Kaur Bhatal big statement law and order
ਪੰਜਾਬ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਦਾ ਮਾਹੌਲ ਕਾਇਮ ਰੱਖਣ ਵਿਚ ਨਾਕਾਮ ਸਾਬਤ:- ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਬੀਬੀ ਰਾਜਿੰਦਰ ਕੌਰ ਭੱਠਲ Rajinder Kaur Bhattal ਨੇ ਕਿਹਾ, ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਦਾ ਮਾਹੌਲ ਕਾਇਮ ਰੱਖਣ ਵਿਚ ਨਾਕਾਮ ਸਾਬਤ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕ ਗੁਜਰਾਤ ਚੋਣਾਂ ਵਿਚ ਰੁੱਝੇ ਹੋਏ ਹਨ। ‘ਆਪ’ ਸਰਕਾਰ ਹਰ ਫਰੰਟ ਉੱਪਰ ਫੇਲ੍ਹ ਸਾਬਤ ਹੋਈ ਹੈ। ਲੋਕਾਂ ਨੇ ਜੋ ਉਮੀਦਾਂ ਨਾਲ ਸਰਕਾਰ ਬਣਾਈ ਸੀ ਉਨ੍ਹਾਂ ਦੇ ਸਾਰੇ ਭੁਲੇਖੇ ਦੂਰ ਹੋ ਗਏ ਹਨ।ਬੀਬੀ ਭੱਠਲ ਨੇ ਦਾਅਵਾ ਕੀਤਾ ਹੈ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਵਿਚ ਬੁਰੀ ਤਰ੍ਹਾਂ ਹਾਰੇਗੀ ਅਤੇ ਉਹ ਕਦੇ ਵੀ ਪੰਜਾਬ ਵਿਚ ਆਪਣੀ ਸਰਕਾਰ ਨਹੀਂ ਬਣਾ ਸਕੇਗੀ।
‘ਆਪ’ ਨੇ ਝੂਠ ਬੋਲ ਕੇ ਸੱਤਾ ਹਾਸਿਲ ਕੀਤੀ':- ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਅਕਾਲੀ, ਕਾਂਗਰਸ ਪਾਰਟੀ ਤੋਂ ਇਲਾਵਾ ਪੰਜਾਬ ਵਿਚ ਹੁਣ ਤੀਸਰੀ ਪਾਰਟੀ ‘ਆਪ’ ਦੀ ਆਈ ਹੈ, ਜਿਸ ਨੇ ਝੂਠ ਬੋਲ ਕੇ ਸੱਤਾ ਹਾਸਿਲ ਕੀਤੀ ਹੈ। ਅੱਜ ਸੂਬੇ ਦੇ ਲੋਕ ਇਸ ਸਰਕਾਰ ਨੂੰ ਸੱਤਾ ਵਿਚ ਲਿਆ ਕੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਮਜ਼ਬੂਤ ਹੋਈ ਹੈ, ਹੁਣ ਹਰ ਬੂਥ ਉੱਪਰ ਕਮੇਟੀਆਂ ਬਣਾਈਆਂ ਜਾਣਗੀਆਂ। ਕਾਂਗਰਸ ਦਾ ਜ਼ਿਲ੍ਹਾ ਪੱਧਰ ’ਤੇ ਦਫ਼ਤਰ ਖੋਲ੍ਹਿਆ ਜਾਵੇਗਾ। ਜਿੱਥੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਉੱਪਰ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਗੋਲਡੀ ਨੇ ਇਹ ਵੀ ਕਿਹਾ ਕਿ ਹਰ ਬਲਾਕ ਵਿਚ 32 ਮੈਂਬਰੀ ਕਮੇਟੀ ਬਣਾਈ ਜਾਵੇਗੀ।
ਇਹ ਵੀ ਪੜੋ:- ਪੁਲਿਸ ਤੇ ਗੈਂਗਸਟਰਾਂ ਵਿਚਕਾਰ ਚੱਲੀਆਂ ਗੋਲੀਆਂ, 2 ਗੈਂਗਸਟਰ ਕਾਬੂ