ਸੰਗਰੂਰ: ਬਰਨਾਲਾ ਵਿਖੇ ਕਾਰ ਅਤੇ ਟਰਾਲੇ ਦੀ ਭਿਆਨਕ ਟੱਕਰ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਤਿੰਨ ਵਿਅਕਤੀ ਗੰਭੀਰ ਰੂਪ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜਿਆ ਗਿਆ।
ਜਾਣਕਾਰੀ ਅਨੁਸਾਰ ਹਾਂਡਾ ਸਿਟੀ ਕਾਰ ਵਿੱਚ ਸਵਾਰ ਹੋ ਕੇ ਚਾਰ ਵਿਅਕਤੀ ਲੁਧਿਆਣਾ ਤੋਂ ਭੀਖੀ ਵਿਖੇ ਕਿਸੇ ਮੌਤ ਦੇ ਭੋਗ 'ਤੇ ਜਾ ਰਹੇ ਸਨ। ਬਰਨਾਲਾ ਦੇ ਰਾਏਕੋਟ ਰੋਡ 'ਤੇ ਸੈਕਰਡ ਹਾਰਟ ਸਕੂਲ ਦੇ ਨੇੜੇ ਲੁਧਿਆਣਾ ਸਾਈਡ ਨੂੰ ਜਾ ਰਹੇ ਇੱਕ ਟਰਾਲੇ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ। ਇਹ ਟੱਕਰ ਏਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਕਾਰ ਵਿੱਚ ਸਵਾਰ ਖਰਾਇਤੀ ਲਾਲ, ਰਿਸ਼ੀ ਕੁਮਾਰ, ਗੁਰਜੰਟ ਸਿੰਘ ਅਤੇ ਰਣਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ। ਜਿੱਥੇ ਗੁਰਜੰਟ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਖਮੀ ਖਰਾਇਤੀ ਲਾਲ ਨੇ ਦੱਸਿਆ ਕਿ ਉਹ ਮੱਝਾਂ ਦੇ ਵਪਾਰ ਦਾ ਕੰਮ ਕਰਦੇ ਹਨ ਅਤੇ ਭੀਖੀ ਵਿਖੇ ਕਿਸੇ ਵਪਾਰੀ ਦੇ ਘਰ ਮੌਤ ਦੇ ਭੋਗ 'ਤੇ ਜਾ ਰਹੇ ਸਨ ਪਰ ਉਨ੍ਹਾਂ ਨਾਲ ਰਸਤੇ ਵਿੱਚ ਹਾਦਸਾ ਵਾਪਰ ਗਿਆ। ਕਾਰ ਚਾਲਕ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਚੱਲਿਆ ਕਿ ਹਾਦਸਾ ਕਿਵੇਂ ਵਾਪਰ ਗਿਆ।
ਇਹ ਵੀ ਪੜੋ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਗੰਗਾਨਗਰ ਪਹੁੰਚਿਆ
ਬਰਨਾਲਾ ਦੇ ਥਾਣਾ ਸਿਟੀ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਅਧਿਕਾਰ ਨੇ ਕਿਹਾ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।