ETV Bharat / state

ਸੀਏਏ: ਅਕਾਲੀਆਂ ਨੇ ਭਾਜਪਾ ਵਿਰੁੱਧ ਚੱਕਿਆ ਝੰਡਾ, ਧਰਨੇ ਵਿੱਚ ਹੋਏ ਸ਼ਾਮਲ - ਮਲੇਰਕੋਟਲਾ ਪ੍ਰਦਰਸ਼ਨ

ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾ ਇਸ ਧਰਨੇ ਵਿੱਚ ਸ਼ਾਮਲ ਹੋਏ। ਇੱਥੇ ਪਹੁੰਚ ਕੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਨੂੰ ਇਹ ਭਰੋਸਾ ਦਵਾਇਆ ਹੈ ਕਿ ਅਕਾਲੀ ਦਲ ਬਾਦਲ ਹਮੇਸ਼ਾ ਹੀ ਘੱਟ ਗਿਣਤੀਆਂ ਦੇ ਨਾਲ ਹੈ ਅਤੇ ਇਸ ਵਿਰੋਧ ਦੇ ਵਿੱਚ ਵੀ ਹਮੇਸ਼ਾ ਸਾਥ ਚੱਲੇਗੀ।

ਅਕਾਲੀਆਂ ਨੇ ਭਾਜਪਾ ਵਿਰੁੱਧ ਚੱਕਿਆ ਝੰਡਾ, ਧਰਨੇ ਵਿੱਚ ਹੋਏ ਸ਼ਾਮਲ

author img

By

Published : Feb 14, 2020, 2:03 AM IST

ਮਲੇਰਕੋਟਲਾ: ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਦੇ ਵਿੱਚ ਵੀ ਦੇਸ਼ ਦੇ ਨਵੇਂ ਕਾਨੂੰਨ ਸੀ.ਏ.ਏ ਅਤੇ ਐਨਆਰਸੀ ਨੂੰ ਲੈ ਕੇ ਇਸ ਦਾ ਵਿਰੋਧ ਹੋ ਰਿਹਾ ਹੈ ਜਿੱਥੇ ਦਿੱਲੀ ਦੇ ਸ਼ਾਹੀਨ ਬਾਗ਼ ਦੇ ਵਿੱਚ ਲਗਾਤਾਰ ਧਰਨੇ ਮੁਜ਼ਾਹਰੇ ਹੋ ਰਹੇ ਹਨ। ਉੱਥੇ ਪੰਜਾਬ ਦੇ ਬਹੁ ਮੁਸਲਿਮ ਆਬਾਦੀ ਵਾਲੇ ਸ਼ਹਿਰ ਮਾਲੇਰਕੋਟਲਾ ਦੇ ਸਰਹੱਦੀ ਗੇਟ ਵਿਖੇ ਵੀ ਪੱਕੇ ਤੌਰ 'ਤੇ ਧਰਨਾ ਦਿੱਤਾ ਜਾ ਰਿਹਾ ਹੈ।

ਮਲੇਰਕੋਟਲਾ ਸ਼ਹਿਰ ਦੇ ਵਿੱਚ ਕੁਝ ਦਿਨਾਂ ਤੋਂ ਕਈ ਅਕਾਲੀ ਵਰਕਰਾਂ ਵੱਲੋਂ ਅਸਤੀਫ਼ੇ ਇਸ ਕਰਕੇ ਦਿੱਤੇ ਗਏ ਸਨ ਕਿ ਉਨ੍ਹਾਂ ਦਾ ਸਬੰਧ ਭਾਰਤੀ ਜਨਤਾ ਪਾਰਟੀ ਦੇ ਨਾਲ ਹੈ ਜਿਸ ਪਾਰਟੀ ਨੇ ਘੱਟ ਗਿਣਤੀਆਂ ਦੇ ਲਈ ਇਕ ਕਾਨੂੰਨ ਬਣਾਇਆ ਹੈ।

ਅਕਾਲੀਆਂ ਨੇ ਭਾਜਪਾ ਵਿਰੁੱਧ ਚੱਕਿਆ ਝੰਡਾ, ਧਰਨੇ ਵਿੱਚ ਹੋਏ ਸ਼ਾਮਲ

ਹੁਣ ਸਭ ਹੋਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾ ਇਸ ਧਰਨੇ ਦੇ ਵਿੱਚ ਸ਼ਾਮਲ ਹੋਏ। ਇੱਥੇ ਪਹੁੰਚ ਕੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਨੂੰ ਇਹ ਭਰੋਸਾ ਦਵਾਇਆ ਹੈ ਕਿ ਅਕਾਲੀ ਦਲ ਬਾਦਲ ਹਮੇਸ਼ਾ ਹੀ ਘੱਟ ਗਿਣਤੀਆਂ ਦੇ ਨਾਲ ਹੈ ਅਤੇ ਇਸ ਵਿਰੋਧ ਦੇ ਵਿੱਚ ਵੀ ਹਮੇਸ਼ਾ ਸਾਥ ਚੱਲੇਗੀ।

ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਬਾਦਲ ਇਕਬਾਲ ਸਿੰਘ ਝੂੰਦਾ ਨੇ ਕਿਹਾ ਕਿ ਉਹ ਹਮੇਸ਼ਾ ਹੀ ਘੱਟ ਗਿਣਤੀਆਂ 'ਤੇ ਹੁੰਦੇ ਆ ਰਹੇ ਜ਼ੁਲਮਾਂ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੋ ਇਸ ਕਾਨੂੰਨ ਦੇ ਹੱਕ ਦੇ ਵਿੱਚ ਵੋਟਿੰਗ ਅਕਾਲੀ ਦਲ ਬਾਦਲ ਵੱਲੋਂ ਕੀਤੀ ਗਈ ਹੈ ਉਹ ਵੱਡੀ ਗਿਣਤੀ ਦੇ ਵਿੱਚ ਸਿੱਖਾਂ ਨੂੰ ਨਾਗਰਿਕਤਾ ਦੇਣ ਦੇ ਹੱਕ ਵਿਚ ਵੋਟਿੰਗ ਕੀਤੀ ਗਈ ਸੀ ਨਾ ਕਿ ਮੁਸਲਿਮ ਭਾਈਚਾਰੇ ਨੂੰ ਇਸ ਕਾਨੂੰਨ ਦੇ ਬਾਹਰ ਰੱਖਣ ਦੇ ਹੱਕ ਵਿੱਚ, ਇਸ ਕਰਕੇ ਜਿੱਥੇ ਹੁਣ ਅਕਾਲੀ ਦਲ ਬਾਦਲ ਪਾਰਟੀ ਨੇ ਇਹ ਸਥਿਤੀ ਸਪੱਸ਼ਟ ਕੀਤੀ ਹੈ ਕਿ ਉਹ ਮੁਸਲਿਮ ਭਾਈਚਾਰੇ ਦਾ ਸਾਥ ਦੇਣਗੇ ਨਾਲ ਉਨ੍ਹਾਂ ਕਿਹਾ ਕਿ ਹਰ ਇੱਕ ਇਸ ਕਾਨੂੰਨ ਨੂੰ ਵਾਪਸ ਕਰਵਾਉਣ ਦੇ ਲਈ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਵੀ ਰਹਿਣਗੇ ਤੇ ਹਮੇਸ਼ਾ ਭਾਈਚਾਰੇ ਨਾਲ ਮਿਲ ਕੇ ਇਸ ਕਾਨੂੰਨ ਨੂੰ ਵਾਪਸ ਕਰਵਾਉਣ ਦੀ ਮੰਗ ਕਰਨਗੇ

ਝੂੰਦਾ ਨੇ ਕਿਹਾ ਕਿ ਉਹ ਕੇਂਦਰ ਸਰਕਾਰ 'ਤੇ ਵੀ ਇਹ ਦਬਾਅ ਬਣਾਉਣਗੇ ਕਿ ਉਹ ਇਸ ਕਾਨੂੰਨ ਨੂੰ ਜਾਂ ਵਾਪਸ ਲੈਣ ਜਾਂ ਫਿਰ ਮੁਸਲਿਮ ਭਾਈਚਾਰੇ ਨੂੰ ਵੀ ਸ਼ਾਮਿਲ ਕਰਨਾ।

ਜੁਆਇੰਟ ਐਕਸ਼ਨ ਕਮੇਟੀ ਅਤੇ ਮਲੇਰਕੋਟਲਾ ਦੇ ਮੁਸਲਿਮ ਲੋਕਾਂ ਵੱਲੋਂ ਅਕਾਲੀ ਦਲ ਬਾਦਲ ਵੱਲੋਂ ਇਸ ਧਰਨੇ ਦਾ ਹਿੱਸਾ ਬਣਨ ਤੇ ਜਿੱਥੇ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਉਹ ਇੱਕ ਸਿਆਸੀ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦਾ ਧੰਨਵਾਦ ਕਰਦੇ ਨੇ ਜੋ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.