ਮਲੇਰਕੋਟਲਾ: ਐਤਵਾਰ ਨੂੰ ਧੂਰੀ ਵਿਖੇ ਇੱਕ ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਲਕਾ ਸੰਗਰੂਰ ਤੋਂ ਉਮੀਦਵਾਰ ਨੂੰ ਲੈ ਕੇ ਜੋ ਫ਼ੈਸਲਾ ਕਰੇਗੀ ਉਹ ਮਨਜ਼ੂਰ ਹੋਵੇਗਾ।
ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੇਸ਼ੱਕ ਹਲਕੇ ਦੇ ਲੋਕਾਂ ਦਾ ਪਿਆਰ ਉਨ੍ਹਾਂ ਦੇ ਪਰਿਵਾਰ ਨਾਲ ਬਹੁਤ ਪੁਰਾਣਾ ਹੈ ਪਰ ਹਲਕਾ ਸੰਗਰੂਰ ਤੋਂ ਉਮੀਦਵਾਰ ਲਈ ਪਾਰਟੀ ਜੋ ਫ਼ੈਸਲਾ ਸੁਣਾਉਂਦੀ ਹੈ ਉਹ ਮਨਜ਼ੂਰ ਹੋਵੇਗਾ।
ਢੀਂਡਸਾ ਨੇ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਨੂੰ ਸੰਗਰੂਰ ਤੋਂ ਚੋਣ ਲੜਨ ਦੀ ਚੁਣੌਤੀ ਦੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਸੁਖਬੀਰ ਬਾਦਲ ਪਾਰਟੀ ਦੇ ਪ੍ਰਧਾਨ ਹਨ ਇਸ ਲਈ ਸਿਰਫ਼ ਇਕ ਸੀਟ 'ਤੇ ਧਿਆਨ ਦੇਣਾ ਜ਼ਰੂਰੀ ਨਹੀਂ।