ਸੰਗਰੂਰ: ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੂੰ ਲੀਡ ਮਿਲ ਰਹੀ ਹੈ। ਇਸ ਨੂੂੂੰ ਲੈ ਕੇ ਲੈ ਕੇ ਸਮਰਥਕਾਂ ਵਿੱਚ ਖੁਸ਼ੀ ਦੇਖੀ ਜਾ ਰਹੀ ਹੈ। ਉਨ੍ਹਾਂ ਦੇ ਸਮਰਥਕ ਢੋਲ ਲੈ ਕੇ ਉਨ੍ਹਾਂ ਦੇ ਘਰ ਦੇ ਸਾਹਮਣੇ ਪਹੁੰਚ ਚੁਕੇ ਹਨ ਅਤੇ ਉਨ੍ਹਾਂ ਦੀ ਜਿੱਤਾ ਦਾ ਇੰਤਜਾਰ ਕਰ ਰਹੇ ਹਨ।
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜਿੱਤ ਗਏ ਹਨ। ਉਨ੍ਹਾਂ ਦੀ ਜਿੱਤ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਆਗੂਆਂ ਅਤੇ ਸਮਰਥਕਾਂ ਵੱਲੋਂ ਸੜਕਾਂ ਤੇ ਆਕੇ ਜਸ਼ਨ ਮਨਾਏ ਜਾ ਰਹੇ ਹਨ। ਇਸ ਦੌਰਾਨ ਇੱਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਪਾਰਟੀ ਸਮਰਥਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਨੂੰ ਟਰੈਕਟਰ ਪਿੱਛੇ ਪਾਇਆ ਗਿਆ ਹੈ ਅਤੇ ਸਿਮਰਨਜੀਤ ਮਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ ਹੈ। ਇਹ ਵੀਡੀਓ ਬਰਨਾਲਾ ਦੀ ਦੱਸੀ ਜਾ ਰਹੀ ਹੈ ਜਿੱਥੇ ਨੌਜਾਵਨਾਂ ਨੇ ਟਰੈਕਟਰ ਪਿੱਛੇ ਝਾੜੂ ਘੜੀਸ ਕੇ ਜਿੱਤ ਦਾ ਜਸ਼ਨ ਮਨਾਇਆ।
ਇਹ ਵੀ ਪੜੋ: ਜਿੱਤ ਤੋਂ ਬਾਅਦ ਸਿਮਰਨਜੀਤ ਮਾਨ ਦਾ ਵਿਰੋਧੀਆਂ ’ਤੇ ਹਮਲਾ, ਸੁਣੋ ਲੋਕਸਭਾ 'ਚ ਕਿਹੜੇ ਮੁੱਦੇ ਚੁੱਕਣਗੇ ਮਾਨ ?