ETV Bharat / state

ਪੰਜਾਬ ਵਿੱਚ ਨਸ਼ੇ ਰੋਕਣ ਲਈ ਕੇਂਦਰ ਨਹੀਂ ਦੇ ਰਿਹਾ ਸਹਿਯੋਗ : ਗੋਇਲ - ਜ਼ੀਰਾ ਦੀ ਸ਼ਰਾਬ ਫੈਕਟਰੀ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਉਤੇ ਤੰਜ਼ ਕੱਸਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਲਹਿਰਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਯਾਤਰਾ ਭਾਰਤ ਜੋੜੇ ਨਹੀਂ ਸਗੋ ਭਾਰਤ ਤੋੜੋੋ ਹੈ। ਉਨ੍ਹਾਂ ਮੁੱਖ ਮੰਤਰੀ ਵੱਲੋਂ ਲਏ ਗਏ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ।

Sangrur Center is not giving support to stop drugs in Punjab
ਪੰਜਾਬ ਵਿੱਚ ਨਸ਼ੇ ਰੋਕਣ ਲਈ ਕੇਂਦਰ ਨਹੀਂ ਦੇ ਰਿਹਾ ਸਹਿਯੋਗ : ਗੋਇਲ
author img

By

Published : Jan 20, 2023, 1:23 PM IST

ਪੰਜਾਬ ਵਿੱਚ ਨਸ਼ੇ ਰੋਕਣ ਲਈ ਕੇਂਦਰ ਨਹੀਂ ਦੇ ਰਿਹਾ ਸਹਿਯੋਗ : ਗੋਇਲ

ਸੰਗਰੂਰ : ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਇਥੋਂ ਨੇੜਲੇ ਪਿੰਡ ਲੇਹਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ "ਰਾਹੁਲ ਗਾਂਧੀ ਵੱਲੋਂ ਜੋ ਭਾਰਤ ਜੋੜੋ ਯਾਤਰਾ ਚਲਾਈ ਜਾ ਰਹੀ ਹੈ, ਇਹ ਭਾਰਤ ਜੋੜੋ ਨਹੀਂ ਤੋੜੋ ਸਾਬਤ ਹੋ ਰਹੀ ਹੈ, ਕਿਉਂਕਿ ਕਾਂਗਰਸ ਦੇ ਵੱਡੇ-ਵੱਡੇ ਲੀਡਰ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ। ਇਥੋਂ ਤੱਕ ਕਿ ਰਾਹੁਲ ਗਾਂਧੀ ਕੋਲੋਂ ਆਪਣਾ ਗਾਂਧੀ ਪਰਿਵਾਰ ਵੀ ਹੁਣ ਤੱਕ ਨਹੀਂ ਜੋੜਿਆ ਜਾ ਸਕਿਆ"। ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਸਬੰਧੀ ਬਰਿੰਦਰ ਗੋਇਲ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇੱਕੋ ਸੋਚ ਹੈ ਕਿ ਪੰਜਾਬ ਦੀ ਆਬੋ-ਹਵਾ ਤੇ ਪਾਣੀ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ, ਜਿਸ ਦੇ ਚਲਦਿਆਂ ਹੀ ਸੀਐਮ ਨੇ ਆਈਆਂ ਰਿਪੋਰਟਾਂ ਮੁਤਾਬਕ ਬੰਦ ਕਰਨ ਦਾ ਸਹੀ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤੇ ਕਿਸੇ ਨੂੰ ਵੀ ਪੰਜਾਬ ਦੇ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਵਰਗੇ ਹੋਰ ਵੀ ਕਈ ਫੈਸਲੇ ਲਏ ਜਾਣਗੇ। ਇਸ ਮੌਕੇ ਉਨ੍ਹਾਂ ਪੰਜਾਬ ਵਿਚ ਨਸ਼ਿਆਂ ਬਾਰੇ ਬਰਿੰਦਰ ਗੋਇਲ ਕਿਹਾ, ਕਿ ਪਿੰਡਾਂ ਵਿੱਚ ਕਮੇਟੀਆਂ ਬਣਾਈਆਂ ਜਾਣਗੀਆਂ। ਦੂਜਾ ਇਹ ਸੂਬਾ ਹਰਿਆਣਾ ਦੇ ਬਾਰਡਰ ਤੇ ਹੈ, ਜਿਸ ਕਾਰਨ ਦਿੱਕਤ ਆ ਰਹੀ ਹੈ।

ਇਹ ਵੀ ਪੜ੍ਹੋ : ਬਿਊਟੀਫੁਲ ਸਿਟੀ 'ਚ 23 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਹੋਇਆ ਕਤਲ

ਉਨ੍ਹਾਂ ਕੇਂਦਰ ਸਰਕਾਰ ਉਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਕ ਪਾਸੇ ਗ੍ਰਹਿ ਮੰਤਰੀ ਕਹਿ ਰਿਹਾ ਹੈ ਕਿ ਸਾਰੇ ਸੂਬੇ ਰਲ ਕੇ ਨਸ਼ੇ ਬੰਦ ਕਰਨ ਵਿੱਚ ਸਹਿਯੋਗ ਦੇਣ, ਪਰ ਦੂਜੇ ਪਾਸੇ ਕੇਂਦਰ ਸਰਕਾਰ ਪੰਜਾਬ ਨੂੰ ਸਹਿਯੋਗ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਲਹਿਰਾਂ ਹਲਕੇ ਅੰਦਰ 5 (ਕਾਲੀਆ, ਮਨਿਆਣਾ, ਖਨੌਰੀ, ਮੰਡਵੀ ਅਤੇ ਭੁਟਾਲ ਕਲਾਂ) ਵਿਖੇ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਰੁਜ਼ਗਾਰ ਤੇ ਸਿੱਖਿਆ ਖੇਤਰ ਨੂੰ ਲੈ ਕੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੇ ਹਰ ਨੌਜਵਾਨ ਤੇ ਬੱਚੇ ਨੂੰ ਸਿੱਖਿਆ ਤੇ ਰੁਜ਼ਗਾਰ ਦੇਣਾ ਸਾਡੀ ਸਰਕਾਰ ਦਾ ਮੁੱਖ ਏਜੰਡਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.