ਸੰਗਰੂਰ: ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਧਰਮ ਪ੍ਰਚਾਰ ਦੇ ਢੰਗ ਨੂੰ ਲੈ ਕੇ ਚੱਲ ਰਿਹਾ ਵਿਵਾਦ ਲਗਾਤਾਰ ਜਾਰੀ ਹੈ। ਉੱਥੇ ਹੀ ਪਿਛਲੇ ਦਿਨੀਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪੁਲਿਸ ਦੀ ਸੁਰੱਖਿਆ ਹੇਠ ਲਹਿਰਗਾਗਾ ਦੇ ਪਿੰਡ ਗਿਦੜਿਆਣੀ ਵਿੱਖੇ ਧਾਰਮਿਕ ਦੀਵਾਨ ਲਾਏ ਗਏ, ਜਿੱਥੇ ਦੀਵਾਨ ਦੀ ਸਮਾਪਤੀ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਤੋਂ ਇੱਕ ਚਿੱਠੀ ਆਈ ਜਿਸ ਨੂੰ ਲੈ ਕੇ ਢੱਡਰੀਆਂ ਵਾਲਿਆਂ ਨੇ ਆਪਣੀ ਗੱਲ ਰੱਖੀ।
ਇਸ ਸਬੰਧੀ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵਿਰੋਧ ਇਸ ਲਈ ਕੀਤਾ ਜਾ ਰਿਹਾ ਹੈ, ਤਾਂ ਕਿ ਉਨ੍ਹਾਂ ਦੇ ਦੀਵਾਨਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਅਕਾਲ ਤਖ਼ਤ ਸਾਹਿਬ 'ਤੇ 5 ਮੈਂਬਰੀ ਕਮੇਟੀ ਬਣਾਈ ਗਈ ਸੀ ਤੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ। ਇਸ ਦੇ ਚਲਦਿਆਂ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਅਜਿਹਾ ਹੀ ਪ੍ਰਚਾਰ ਕਰਦੇ ਸਨ ਤੇ ਹੁਣ ਵੀ ਤੇ ਹੁਣ ਇਨ੍ਹਾਂ ਨੂੰ ਇੰਨਾ ਦੁੱਖ ਕਿਉਂ ਲੱਗ ਰਿਹਾ ਹੈ। ਉਨ੍ਹਾਂ ਦੇ ਕੇਸ ਵਿਚ ਵੱਖ-ਵੱਖ ਦਲੀਲਾਂ ਹਨ ਤੇ ਜਦੋਂ ਤਕ ਉਨ੍ਹਾਂ ਦੀਆਂ ਸਾਰੀਆਂ ਚੀਜ਼ਾਂ ਨਹੀਂ ਮੰਨੀਆਂ ਜਾਂਦੀਆਂ, ਉਹ ਅਕਾਲ ਤਖ਼ਤ ਸਾਹਿਬ 'ਤੇ ਨਹੀਂ ਪੇਸ਼ ਹੋਣਗੇ।
ਰਣਜੀਤ ਸਿੰਘ ਢੱਡਰੀਆਂ ਦੇ ਅਕਾਲ ਤਖ਼ਤ ਸਾਹਿਬ ਬਾਰੇ ਸਵਾਲ ਚੁੱਕਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ 'ਤੇ ਚੱਲ ਰਹੇ ਕੰਮਾਂ ਸਬੰਧੀ ਤਬਦੀਲੀ ਕਰਨ ਦੀ ਲੋੜ ਹੈ। ਢੱਡਰੀਆਂ ਵਾਲਿਆਂ ਨੇ ਕਿਹਾ ਕਿ ਅੱਜ ਕੱਲ੍ਹ ਨੌਜਵਾਨ ਸਿੱਖ ਪੰਥ ਤੋਂ ਦੂਰ ਹੋ ਰਹੇ ਹਨ, ਉਨ੍ਹਾਂ ਨੂੰ ਇਕਜੁੱਟ ਹੋਣ ਲਈ ਤੇ ਜੁੜੇ ਰਹਿਣ ਲਈ ਨੌਜਵਾਨਾਂ ਨਾਲ ਗੱਲ ਕਰਨੀ ਪਵੇਗੀ ਤਾਂ ਕਿ ਉਹ ਆਪਣੇ ਗੁਰੂ ਨਾਲ ਜੁੜ ਸਕਣ। ਇਸ ਦੇ ਲਈ ਉਨ੍ਹਾਂ ਨੂੰ ਸਿਰਫ਼ ਚਮਤਕਾਰੀ ਗੱਲਾਂ ਦੱਸ ਕੇ ਜੋੜਿਆ ਜਾ ਸਕਦਾ ਹੈ।