ਸੰਗਰੂਰ : ਪੰਜਾਬ ਕਾਂਗਰਸ ਇਕਾਈ ਵਲੋਂ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ਦੇ ਸੰਗਰੂਰ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ, ਲੁਧਿਆਣਾ ਅਤੇ ਹੋਰ ਥਾਂਵਾਂ ਤੋਂ ਵੀ ਰੋਸ ਪ੍ਰਦਰਸ਼ਨ ਦੀਆਂ ਖਬਰਾਂ ਹਨ। ਸੰਗਰੂਰ ਵਿੱਚ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਬਨਾਸਰ ਬਾਗ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਵੱਲੋਂ ਬੀਜੇਪੀ ਦੇ ਉੱਤੇ ਨਿਸ਼ਾਨਾ ਸਾਧਿਆ ਗਿਆ ਹੈ। ਉਹਨਾਂ ਵੱਲੋਂ ਕਿਹਾ ਗਿਆ ਹੈ ਕਿ ਬੀ ਜੇ ਪੀ ਸਰਕਾਰ ਜੋ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ਉੱਤੇ ਚੱਲ ਰਹੀ ਹੈ ਜਿਸ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਨੂੰ ਇੱਕ ਨਿਸ਼ਾਨਾ ਬਣਾਇਆ ਗਿਆ ਅਤੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਕਸਰ ਹੀ ਲੀਡਰਾਂ ਉੱਤੇ ਅਜਿਹੇ ਮਾਮਲੇ ਦਰਜ ਹੁੰਦੇ ਰਹਿੰਦੇ ਹਨ ਪਰ ਅੱਜ ਤੱਕ ਕਦੇ ਵੀ ਅਜਿਹਾ ਸੁਣਨ ਵਿੱਚ ਨਹੀਂ ਆਇਆ ਕਿਸੇ ਲੀਡਰ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੋਵੇਗੀ ਅਤੇ 15 ਘੰਟਿਆਂ ਅੰਦਰ ਹੀ ਉਸ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੋਵੇ ਇਸ ਤਰ੍ਹਾਂ ਲੱਗ ਰਿਹਾ ਹੈ ਜਿਸ ਤਰਾਂ ਕਿ ਕੋਰਟ ਵੀ ਬੀਜੇਪੀ ਦੇ ਇਸ਼ਾਰੇ ਉੱਤੇ ਚੱਲ ਰਹੀ ਹੋਵੇ।
ਮਾਨਸਾ ਦੇ ਬੁੱਢਲਾਡਾ ਵਿੱਚ ਭੜਕੇ ਕਾਂਗਰਸੀ : ਉੱਧਰ ਮਾਨਸਾ ਦੇ ਬੁੱਢਲਾਡਾ ਵਿੱਚ ਵੀ ਪੰਜਾਬ ਕਾਂਗਰਸ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਹਲਕਾ ਬੁਢਲਾਡਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰਣਬੀਰ ਕੌਰ ਮੀਆਂ ਤੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਕੇ ਉਨ੍ਹਾਂ ਨੂੰ ਲੋਕ ਸਭਾ ਵਿੱਚੋਂ ਬਾਹਰ ਕਰਨ ਲੋਕਤੰਤਰ ਦਾ ਗਲਾ ਘੁੱਟਣਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਭਾਰਤ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚੋਂ ਬਾਹਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਵਿੱਚ ਤਾਨਾਸ਼ਾਹਾਂ ਅਪਣਾ ਰਹੀ ਹੈ, ਜਿਸ ਨਾਲ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਭਾ ਦੇ ਵਿਚੋਂ ਗਾਂਧੀ ਪਰਿਵਾਰ ਦੇ ਵਿੱਚ ਰਾਹੁਲ ਗਾਂਧੀ ਨੂੰ ਬਾਹਰ ਕੀਤਾ ਜਾ ਸਕਦਾ ਹੈ ਆਮ ਆਦਮੀ ਦੀ ਕੀ ਹੈਸੀਅਤ ਹੈ।
ਗੁਰਦਾਸਪੁਰ ਵਿੱਚ ਵੀ ਪ੍ਰਦਰਸ਼ਨ : ਇਸੇ ਤਰ੍ਹਾਂ ਗੁਰਦਾਸਪੁਰ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਕਾਂਗਰਸੀ ਨੇਤਾ ਨੇ ਵੱਧ ਚੜ ਕੇ ਹਿਸਾ ਲਿਆ। ਪਾਹੜਾ ਨੇ ਕਿਹਾ ਕਿ ਸ਼ਰੇਆਮ ਲੋਕ ਸਭਾ ਦੇ ਵਿੱਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਅਜਿਹਾ ਹੀ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਚੋਣਾਂ ਦਾ ਸਿਸਟਮ ਵੀ ਪ੍ਰਭਾਵਿਤ ਹੋ ਸਕਦਾ ਹੈ। ਉਨਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨਹੀਂ ਲਿਆ, ਸਿਰਫ ਇਹੀ ਕਿਹਾ ਸੀ ਇਸ ਦੇਸ਼ ਨੂੰ ਕੁਝ ਕਾਰਪੋਰੇਟ ਘਰਾਨੇ ਚਲਾ ਰਹੇ ਹਨ।
ਤਰਨਤਾਰਨ ਵਿੱਚ ਇਕੱਠੇ ਹੋਏ ਕਾਂਗਰਸੀ : ਤਰਨਤਾਰਨ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਆਗੂਆਂ ਨੇ ਵੀ ਮੋਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਪਾਰਲੀਮੈਂਟ ਮੈਬਰਸ਼ਿਪ ਤੋ ਮੋਦੀ ਸਰਕਾਰ ਵੱਲੋਂ ਬਾਹਰ ਕਰਨ ਦੇ ਖਿਲਾਫ ਆਵਾਜ ਬੁਲੰਦ ਕੀਤੀ ਜਾ ਰਹੀ ਹੈ।
ਲੁਧਿਆਣਾ ਵਿੱਚ ਬਿੱਟੂ ਦੀ ਚੇਤਾਵਨੀ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ 'ਚ ਹੋਣ ਕਾਰਨ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਲਈ ਸਮਾਂ ਆਉਣ 'ਤੇ ਸਰਕਾਰ ਕਾਰਵਾਈ ਕਰੇਗੀ। ਅਧਿਕਾਰੀਆਂ ਦੇ ਨਾਂ ਦੱਸਣ ਦੀ ਲੋੜ ਨਹੀਂ ਹੈ। ਬਿੱਟੂ ਨੇ ਮੋਦੀ ਸਰਕਾਰ 'ਤੇ ਵਰ੍ਹਿਆ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਕਿਹਾ ਅਤੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਜੋੜੋ ਯਾਤਰਾ ਤਹਿਤ ਮੁੜ ਪ੍ਰਚਾਰ ਨਾ ਕਰਨ ਲਈ ਨਿਸ਼ਾਨਾ ਬਣਾਇਆ ਗਿਆ ਹੈ।