ਲਹਿਰਾਗਾਗਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੂਣਕ ਪਹੁੰਚੇ ਜਿਥੇ ਉਹਨਾਂ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾਂ ਸਾਧਦੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਸ਼ਤਾਬਦੀ ਵਿੱਚ ਸ਼ਾਮਲ ਹੋਣ ਜਾ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਰੋਕਣਾ ਮੋਦੀ ਸਰਕਾਰ ਦੀ ਬਹੁਤ ਵੱਡੀ ਇਤਿਹਾਸਕ ਭੁੱਲ ਹੈ।
ਉਨ੍ਹਾਂ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ ਇੱਥੇ ਹਰ ਵਿਅਕਤੀ ਨੂੰ ਆਪਣੇ ਧਰਮ ਨੂੰ ਮੰਨਣ ਦੀ ਆਜ਼ਾਦੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੇ ਰੋਸ ਵੱਜੋਂ ਗ੍ਰਹਿ ਮੰਤਰਾਲੇ ਅੱਗੇ ਪ੍ਰਦਰਸ਼ਨ ਕਰੇਗਾ।
ਇਸ ਮੌਕੇ ਉਨ੍ਹਾਂ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਇਕ ਲੋਕਤੰਤਰ ਦੀ ਨਹੀਂ ਸਰਕਾਰ ਤੰਤਰ ਦੀ ਜਿੱਤ ਹੋਈ ਹੈ, ਕਾਂਗਰਸ ਸਰਕਾਰ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਸ਼ਰੇਆਮ ਧੱਕੇਸ਼ਾਹੀ ਕੀਤੀ ਹੈ, ਜੋ ਕਿ ਗਲਤ ਹੈ।