ਸੰਗਰੂਰ: ਪੰਜਾਬ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆ। ਜਿਸ ਦੀ ਤਾਜ਼ਾ ਤਸਵੀਰ ਜ਼ਿਲ੍ਹੇ ਦੇ ਪਿੰਡ ਹਰੀਗੜ੍ਹ (Harigarh village of the district) ਤੋਂ ਸਾਹਮਣੇ ਆਈ ਹੈ। ਜਿੱਥੇ ਭਗਵਾਨਪੁਰੀ ਡੇਰੇ ਵਿੱਚ ਗੋਲੀ ਚੱਲਣ ਦਾ ਮਾਮਲਾ (The shooting incident) ਸਾਹਮਣੇ ਆਇਆ ਹੈ। ਇਹ ਗੋਲੀ ਡੇਰੇ ਦੇ ਮੁੱਖੀ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ‘ਤੇ ਚਲਾਈ ਗਈ ਹੈ। ਗੋਲੀ ਲੱਗਣ ਤੋਂ ਬਾਅਦ ਜ਼ਖ਼ਮੀ ਹੋਏ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਮੀਡੀਆ ਨੂੰ ਜਾਣਕਾਰੀ ਦਿੰਦੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇੱਥੇ ਡੇਰੇ ਦੀ ਦੇਖ-ਭਾਲ ਲਈ ਪਿਛਲੇ 30/35 ਸਾਲਾਂ ਤੋਂ ਇੱਕ ਵਿਅਕਤੀ ਰੱਖਿਆ ਹੋਇਆ ਹੈ। ਅੱਜ ਜਦੋਂ ਅਸੀਂ ਡੇਰੇ ਦੀ ਸਾਫ਼-ਸਫ਼ਾਈ ਦੇ ਲਈ ਇੱਥੇ ਪਹੁੰਚੇ ਤਾਂ ਉਸ ਨੇ ਸਾਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਖੁਦ ਡੇਰੇ ਦੀ ਸੇਵਾ ਲਈ ਕਿਹਾ ਅਤੇ ਸਾਥੋਂ ਪੈਸਿਆ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਉਹ ਇਸ ਦਾ ਵਿਰੋਧ ਕਰਨ ਲੱਗੇ ਤਾਂ ਉਸ ਨਾਲ ਥੋੜ੍ਹੀ ਬਹਿਸ ਹੋ ਗਈ, ਜਿਸ ਤੋਂ ਬਾਅਦ ਡੇਰਾ ਮੁੱਖੀ ਨੇ ਪਿੰਡ ਦੇ ਹੀ ਨੌਜਵਾਨ ‘ਤੇ ਫਾਇਰਿੰਗ (Firing at the youth) ਕਰ ਦਿੱਤੀ। ਦੂਜੇ ਪਾਸੇ ਪਿੰਡ ਦੇ ਲੋਕਾਂ ਨੇ ਕਥਿਤ ਆਰੋਪੀ ਡੇਰਾ ਮੁਖੀ ਦੇ ਖ਼ਿਲਾਫ਼ ਰੋਸ ਪ੍ਰਗਟ ਕੀਤਾ ਹੈ ਅਤੇ ਜ਼ਖ਼ਮੀ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ ਫਿਰੌਤੀ ਮੰਗਣ ਵਾਲੇ ਕਾਬੂ
ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ (Police) ਨੇ ਮੁਲਜ਼ਮ ਤੋਂ ਵੱਖ-ਵੱਖ ਤਰ੍ਹਾਂ ਦੀਆਂ ਰਿਵਲਵਰਾਂ ਵੀ ਬਰਾਮਦ ਕੀਤੀਆਂ ਹਨ। ਪੁਲਿਸ (Police) ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਫ਼ਸਰ (police officer) ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਅੰਡਿਆਂ ਦੀ ਰੇਹੜੀ ’ਤੇ ਚੱਲੀਆਂ ਗੋਲੀਆਂ, 2 ਨੌਜਵਾਨ ਜ਼ਖਮੀ