ਮਲੇਰਕੋਟਲਾ: ਸ਼ਹਿਰ ਵਿੱਚ ਜਿਥੇ ਹਮੇਸ਼ਾ ਹੀ ਆਪਸੀ ਭਾਈਚਾਰੇ ਦੀ ਮਿਸਾਲ ਤੇ ਗੰਗਾਂ ਜਮਨੀ ਤਹਜੀਬ ਦੇਖਣ ਨੂੰ ਮਿਲਦੀ ਹੈ, ਉੱਥੇ ਹੀ ਇੱਕ ਵਾਰ ਫਿਰ ਰਮਜ਼ਾਨ ਦੇ ਮਹੀਨੇ 'ਚ ਅਜਿਹਾ ਹੀ ਵੇਖਣ ਨੂੰ ਮਿਲਿਆ। ਦੱਸ ਦਈਏ, ਸਿੱਖ ਭਾਈਚਾਰੇ ਆਪਸੀ ਸਾਂਝ ਦੀ ਮਿਸਾਲ ਪੇਸ਼ ਕਰਦਿਆਂ ਗੁਰਦੁਆਰਾ ਸਾਹਿਬ 'ਹਾਅ ਦਾ ਨਅਰਾ' ਵਿਖੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁਲਵਾਏ।
ਇਸ ਵੇਲੇ ਸਾਰੇ ਹੀ ਧਰਮਾਂ ਦੇ ਲੋਕ ਮੌਜੂਦ ਸਨ। ਇਸ ਮੌਕੇ ਸਭ ਤੋ ਵੱਡੀ ਗੱਲ ਇਹ ਵੇਖਣ ਨੂੰ ਮਿਲੀ ਕਿ ਮੁਸਲਿਮ ਭਾਈਚਾਰੇ ਵੱਲੋਂ ਗੁਰੂਦੁਆਰਾ ਸਾਹਿਬ ਵਿਖੇ ਅਜ਼ਾਨ ਦੇ ਕੇ ਨਮਾਜ਼ ਵੀ ਅਦਾ ਕੀਤੀ ਗਈ। ਇਸ ਮੌਕੇ ਮੁਸਲਿਮ ਭਾਈਚਾਰੇ ਨੇ ਬੇਹਦ ਖੁਸ਼ੀ ਜਾਹਿਰ ਕੀਤੀ ਤੇ ਕਿਹਾ ਕਿ ਮਲੇਰਕੋਟਲਾ ਸ਼ਹਿਰ ਹਮੇਸ਼ਾ ਹੀ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦਾ ਹੈ। ਇੱਥੇ ਲੋਕ ਇਸ ਦੂਜੇ ਦੇ ਧਾਰਮਿਕ ਪ੍ਰੋਗਰਾਮਾਂ ਦਾ ਹਿੱਸਾ ਬਣਦੇ ਹਨ। ਇਸ ਦੇ ਨਾਲ ਹੀ ਸਿੱਖ ਭਾਈਚਾਰੇ ਨੇ ਵੀ ਖ਼ੁਸ਼ੀ ਜਾਹਿਰ ਕੀਤੀ।