ETV Bharat / state

ਸੁਖਬੀਰ ਬਾਦਲ ਦੀ ਰੱਖੀ ਗਈ ਮੀਟਿੰਗ ਦਾ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧ

author img

By

Published : Oct 1, 2020, 8:04 AM IST

ਖੇਤੀ ਕਾਨੂੰਨ ਨੂੰ ਲੈ ਕੇ ਅਕਾਲੀ ਦਾ ਭਾਜਪਾ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ। ਇਸ ਤਹਿਤ ਸੰਗਰੂਰ ਦੇ ਨਾਨਕਿਆਣਾ ਗੁਰਦੁਆਰਾ ਵਿੱਚ ਮੀਟਿੰਗ ਰੱਖੀ ਗਈ ਪਰ ਕੁਝ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ।

ਫ਼ੋਟੋ
ਫ਼ੋਟੋ

ਸੰਗਰੂਰ: ਖੇਤੀ ਕਾਨੂੰਨ ਨੂੰ ਲੈ ਕੇ ਅਕਾਲੀ ਦਾ ਭਾਜਪਾ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ। ਇਸ ਤਹਿਤ ਸੰਗਰੂਰ ਦੇ ਨਾਨਕਿਆਣਾ ਗੁਰਦੁਆਰਾ ਵਿੱਚ ਸੁਖਬੀਰ ਸਿੰਘ ਵੱਲੋਂ ਇੱਕ ਮੀਟਿੰਗ ਰੱਖੀ ਗਈ ਪਰ ਕੁਝ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਸਿੱਖ ਜਥੇਬੰਦੀਆਂ ਨੇ ਵਿਰੋਧ ਜਤਾਉਂਦੇ ਹੋਏ ਸੜਕਾਂ ਉੱਤੇ ਖੜ੍ਹੇ ਹੋ ਕੇ ਸੁਖਬੀਰ ਸਿੰਘ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾਉਂਦੇ ਹੋਏ ਵਿਰੋਧ ਕੀਤਾ।

ਵੀਡੀਓ

ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਖੇਤੀ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਦਾ ਅਸੀਂ ਡੱਟ ਕੇ ਵਿਰੋਧ ਕਰਾਂਗੇ ਕਿਉਂਕਿ ਸਾਡੀ ਪਾਰਟੀ ਕਿਸਾਨਾਂ ਹਿਤੈਸ਼ੀ ਪਾਰਟੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਹੜਾ ਖੇਤੀ ਕਾਨੂੰਨ ਦੇ ਵਿਰੋਧ ਵਿੱਚ 2 ਮਹੀਨੇ ਪਹਿਲਾਂ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ, ਜਿਸ ਵਿੱਚ ਤਿੰਨੋਂ ਹੁਕਮਾਂ ਖ਼ਿਲਾਫ਼ ਮੁੱਖ ਮੰਤਰੀ ਦੀ ਤਰਫ਼ੋਂ ਕੇਂਦਰ ਨੂੰ ਲਿਖਿਆ ਗਿਆ ਸੀ ਕਿ ਖੇਤੀ ਕਾਨੂੰਨ ਨੂੰ ਰੱਦ ਕੀਤਾ ਜਾਵੇ ਜਿਸ ਨੂੰ ਹਾਲੇ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਨਹੀਂ ਵਧਾਇਆ। ਉਨ੍ਹਾਂ ਕਿਹਾ ਕਿ ਇਹ ਕੈਪਟਨ ਦੀ ਦੁਗਲੀ ਨੀਤੀ ਹੈ।

ਸਿੱਖ ਜਥੇਬੰਦੀਆਂ ਨੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਬਾਦਲ ਪਰਿਵਾਰ ਸਿੱਖ ਕੌਮ ਦਾ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਨੂੰ ਗੁਰਦੁਆਰਾ ਸਾਹਿਬ ਵਿੱਚ ਸਿਆਸੀ ਰੋਟੀ ਸੇਕਣ ਨਹੀਂ ਦਵਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.