ਸੰਗਰੂਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ (disappearance of the saroop of Sri Guru Granth Sahib) ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਸਿੱਖ ਸੰਗਤਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੰਗਰੂਰ ਵਿਖੇ ਮੁੱਖਮੰਤਰੀ ਦੇ ਘਰ ਦੇ ਬਾਹਰ ਸਿੱਖ ਸੰਗਤ ਨੇ ਰੋਸ ਜਤਾਉਂਦੇ ਹੋਏ ਸ਼ਾਂਤਮਈ ਤਰੀਕੇ ਦੇ ਨਾਲ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ।
ਭਾਈ ਬਲਦੇਵ ਸਿੰਘ ਵਡਾਲਾ ਦੀ ਮੌਜੂਦਗੀ ਵਿੱਚ ਸਿੱਖ ਸੰਗਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਰੋਸ ਜਤਾਇਆ ਗਿਆ ਹੈ ਅਤੇ ਅਜੇ ਤੱਕ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਇਨਸਾਫ ਨਾ ਦੇਣ ਦੇ ਸੀਐਮ ਉੱਤੇ ਇਲਜ਼ਾਮ ਲਗਾਏ ਗਏ। ਭਾਈ ਵਡਾਲਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀ ਉਡੀਕ ਕਰ ਰਹੇ ਸਨ ਕਿ ਉਹ ਖੁਦ ਉਨ੍ਹਾਂ ਵੱਲੋਂ ਇਨਸਾਫ ਨੂੰ ਲੈਕੇ ਦਿੱਤੇ ਜਾ ਰਹੇ ਧਰਨੇ ਵਿੱਚ ਆਉਣਗੇ ਅਤੇ ਉਨ੍ਹਾਂ ਦੀ ਗੱਲ ਸੁਣਨਗੇ।
ਉਨ੍ਹਾਂ ਦੁੱਖ ਜਤਾਉਂਦੇ ਕਿਹਾ ਕਿ ਸੀਐਮ ਵੱਲੋਂ ਉਨ੍ਹਾਂ ਇਸ ਮਸਲੇ ਬਾਰੇ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਧਰਨਾ ਪ੍ਰਦਰਸ਼ਨ ਸੀਐਮ ਦੀ ਰਿਹਾਇਸ਼ ਬਾਹਰ ਕਰਨਾ ਪੈ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਸੀਐਮ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਉਹ ਸਰਕਾਰ ਦੇ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ। ਇਸ ਮੌਕੇ ਸਿੱਖ ਸੰਗਤ ਦੇ ਵੱਲੋਂ ਬਾਦਲਾਂ ਦੇ ਖਿਲਾਫ ਵੀ ਜੰਮਕੇ ਭੜਾਸ ਕੱਢੀ ਗਈ ਹੈ।
ਇਹ ਵੀ ਪੜ੍ਹੋ: ਹੁਣ ਗੈਂਗਸਟਰ ਅਤੇ ਅੱਤਵਾਦੀਆਂ ਦੇ ਨਿਸ਼ਾਨੇ ਉੱਤੇ ਇਹ ਸਿਆਸੀ ਆਗੂ