ਮਲੇਰਕੋਟਲਾ: ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਨ 'ਤੇ ਕਾਂਗਰਸ 'ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਿੱਧੂ ਕਿੰਨੀ ਕੁ ਬੇਇੱਜ਼ਤੀ ਕਰਵਾਇਗਾ, ਕਾਂਗਰਸ ਦੇ ਅੰਦਰ ਇਮਾਨਦਾਰ ਤੇ ਸੱਚ ਬੋਲਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਧੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ, ਕੱਲ੍ਹ 2.30 ਵਜੇ ਹੋਵੇਗਾ ਅੰਤਿਮ ਸਸਕਾਰ
ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਪਹਿਲਾਂ ਕਿਹਾ ਸੀ ਕਿ ਕਾਂਗਰਸ 'ਚ ਨਾ ਸ਼ਾਮਿਲ ਹੋਣ ਪਰ ਉਨ੍ਹਾਂ ਨੇ ਮੰਨੀ ਨਹੀਂ ਸੀ। ਹੁਣ ਸਿੱਧੂ ਨੂੰ ਕਾਂਗਰਸ ਪਾਰਟੀ 'ਚੋਂ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ, ਤੇ ਸਭ ਨੂੰ ਰੱਲ ਕੇ ਅੱਗੇ ਨੂੰ ਚੱਲਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਵੱਲੋਂ ਬਿਜਲੀ ਮਹਿਕਮੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਰਾਜਪਾਲ ਨੇ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ।