ਸੰਗਰੂਰ: ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਸਿਆਸੀ ਆਗੂਆਂ ਨੇ ਆਪਣੇ ਹਲਕੇ ਤੇ ਜ਼ਿਲ੍ਹਿਆਂ ਵਿੱਚ ਚੋਣਾਂ ਦਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਅੱਜ ਸੰਗਰੂਰ ਵਿੱਚ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਚੋਣਾਂ ਦੀ ਰੈਲੀ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਤੇ ਕਾਫ਼ੀ ਨਿਸ਼ਾਨੇ ਸਾਧੇ।
ਦਰਅਸਲ, ਸਂਗਰੂਰ ਦੇ ਪਿੰਡ ਦਿੜ੍ਹਬਾ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਚੁਣਾਵੀ ਰੈਲੀ ਕੀਤੀ ਜਿੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਝੂਠੇ ਵਾਅਦਿਆਂ 'ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਝੂਠ ਬੋਲ-ਬੋਲ ਵੋਟਾਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਨੇ ਜੋ ਜਵਾਬੀ ਹਮਲਾ ਕੀਤਾ ਉਸ 'ਤੇ ਸਾਨੂ ਇਕ ਹੋਣਾ ਚਾਹੀਦਾ ਹੈ।
ਉੱਥੇ ਹੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੇ ਨੇਕ ਇਰਾਦੇ ਹਨ ਅਤੇ ਇਸ ਵਾਰ ਉਹ ਚੋਣਾਂ ਵਿਚ ਜਿੱਤ ਹਾਸਿਲ ਕਰਨਗੇ।