ਮਲੇਰਕੋਟਲਾ: ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਜਮਾਲਪੁਰਾ ਇਲਾਕੇ ਦੇ ਇੱਕ ਸਰਕਾਰੀ ਸਕੂਲ ਵਿੱਚ ਐੱਸਪੀ ਮਨਜੀਤ ਸਿੰਘ ਬਰਾੜ ਵੱਲੋਂ ਸੈਮੀਨਾਰ ਲਾਇਆ ਗਿਆ। ਜਿੱਥੇ ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ।
ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਉਹ ਆਪਣੇ ਅਧਿਆਪਕ ਜਾਂ ਫ਼ਿਰ ਪੁਲਿਸ ਨੂੰ ਦੇਣ ਤਾਂ ਜੋ ਅਜਿਹੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਸੈਮੀਨਾਰ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਵਧੀਆ ਜਾਣਕਾਰੀ ਮਿਲੀ ਹੈ ਅਤੇ ਨਸ਼ੇ ਦੇ ਬੁਰੇ ਪ੍ਰਭਾਵ ਬਾਰੇ ਵੀ ਐੱਸਪੀ ਮਨਜੀਤ ਸਿੰਘ ਨੇ ਜਾਣੂ ਕਰਵਾਇਆ ਹੈ।
ਵਿਦਿਆਰਥੀਆਂ ਨੇ ਕਿਹਾ ਕਿ ਉਹ ਪੁਲਿਸ ਦੀ ਪੂਰੀ ਮਦਦ ਕਰਨਗੇ ਅਤੇ ਨਸ਼ਾ ਕਰਨ ਵਾਲਿਆਂ ਦੀ ਜਾਣਕਾਰੀ ਦੇਣਗੇ।