ETV Bharat / state

ਟੈੱਟ ਪਾਸ ਬੇਰੁਜ਼ਗਾਰ ਈਟੀਟੀ ਤੇ ਬੀਐਡ ਅਧਿਆਪਕ ਯੂਨੀਅਨ ਨੇ ਕੀਤਾ ਸਾਂਝਾ ਰੋਸ ਪ੍ਰਦਰਸ਼ਨ

ਸੰਗਰੂਰ 'ਚ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਤੇ ਬੀਐਡ ਅਧਿਆਪਕ ਯੂਨੀਅਨ ਨੇ ਕਿਸਾਨ, ਮਜ਼ਦੂਰ, ਨੌਜਵਾਨ ਵਿਦਿਆਰਥੀ, ਮੁਲਾਜ਼ਮਾਂ ਨਾਲ ਮਿਲ ਕੇ ਸਾਂਝਾ ਰੋਸ ਪ੍ਰਦਰਸ਼ਨ ਕੀਤਾ। ਇਸ 'ਚ ਕੈਪਟਨ ਤੇ ਸਿੱਖਿਆ ਮੰਤਰੀ ਵਿਜੇਇੰਦਰ ਦਾ ਪੁਤਲਾ ਸਾੜ ਰੋਸ ਪ੍ਰਗਟ ਕੀਤਾ।

Tact Pass Unemployed ETT and Be.d Teacher Union hold protest rally
ਫ਼ੋਟੋ
author img

By

Published : Jan 2, 2020, 1:41 PM IST

ਸੰਗਰੂਰ: ਪਿਛਲੇ 4 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਤੇ ਬੀਐਡ ਅਧਿਆਪਕ ਯੂਨੀਅਨ ਨੇ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲਾਜ਼ਮਾਂ, ਨਾਲ ਮਿਲ ਕੇ ਸਾਂਝਾ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਲਾਲ ਬੱਤੀ ਚੌਕ 'ਤੇ ਪੁਤਲਾ ਫੂਕ ਰੋਸ ਪ੍ਰਗਟ ਕੀਤਾ।

ਇਸ ਪ੍ਰਦਰਸ਼ਨ 'ਤੇ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਆਪਣੇ ਵਾਅਦੇ ਮੁਤਾਬਕ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਪੰਜਾਬ 'ਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੇ ਇਸ਼ਤਿਹਾਰ ਜਾਰੀ ਨਹੀਂ ਕੀਤੇ ਤਾਂ ਉਹ 12 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ।

ਵੀਡੀਓ

ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਹਰ ਵਾਰ ਕਹਿੰਦੀ ਹੈ ਕਿ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਪਰ ਇਹ ਅਜੇ ਤੱਕ ਸਰਕਾਰ ਨੇ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਈਟੀਟੀ ਟੈੱਟ ਪਾਸ ਵਿਦਿਆਰਥੀਆਂ ਤੇ ਲਾਠੀਚਾਰਜ ਕੀਤਾ। ਜੋ ਕਿ ਨਿੰਦਨਯੋਗ ਹੈ।

ਇਹ ਵੀ ਪੜ੍ਹੋ: ਸੁਨਾਮ ਕੋਲ ਵਾਪਰਿਆ ਭਿਆਨਕ ਹਾਦਸਾ, 5 ਜ਼ਖ਼ਮੀ

ਉਨ੍ਹਾਂ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਸੰਗਰੂਰ ਤੋਂ ਇਲਾਵਾ 16 ਤੋਂ 17 ਜਿਲ੍ਹਿਆਂ 'ਚ ਕੀਤਾ ਗਿਆ। ਸੂਬਾ ਸਰਕਾਰ ਨੇ ਮੀਡੀਆ 'ਚ ਤਾਂ ਇਹ ਗੱਲ ਕਹਿ ਦਿੱਤੀ ਸੀ ਕਿ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਪਰ ਇਸ ਦਾ ਅਜੇ ਤੱਕ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ। ਦੂਜੀ ਮੰਗ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਜੇ ਤੱਕ 12000 ਅਸਾਮੀਆਂ ਖਾਲੀਆਂ ਹਨ ਜਿਸ ਨੂੰ ਸੂਬਾ ਸਰਕਾਰ ਭਰ ਹੀ ਨਹੀਂ ਰਹੀ।

Intro:ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰਾ  Body:ਸੰਗਰੂਰ : ਪਿਛਲੇ ਚਾਰ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲ਼ਾਜ਼ਮ ਜਥੇਬੰਦੀਆਂ ਨਾਲ ਸਾਂਝਾ-ਰੋਸ ਪ੍ਰਦਰਸ਼ਨ ਕਰਦਿਆਂ ਲਾਲ-ਬੱਤੀ ਚੌਂਕ ਵਿਖੇ ਅਰਥੀ-ਫੂਕ ਮੁਜ਼ਾਹਰਾ ਕੀਤਾ ਗਿਆ।  ਮੁਜ਼ਾਹਰੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਪੁਤਲਾ ਫੂਕਦਿਆਂ ਆਪਣਾ ਰੋਸ-ਜਾਹਰ ਕੀਤਾ। ਮੁਜ਼ਾਹਰੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲੇ ਦੇ ਵਾਅਦੇ ਮੁਤਾਬਿਕ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਪੰਜਾਬ ਭਰ 'ਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਨਹੀਂ ਹੁੰਦਾ ਤਾਂ 12 ਜਨਵਰੀ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਅਤੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਮਨੀ ਸੰਗਰੂਰ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ, ਈਟੀਟੀ ਅਧਿਆਪਕਾਂ ਦੀ ਭਰਤੀ ਲਈ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ.
ਬਾਈਟ ਮਨਜੀਤ ਸਿੰਘ
ਬਾਈਟ ਕੁਲਦੀਪ ਕੌਰ
ਬਾਈਟ ਜਸਵੀਰ ਸਿੰਘ Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.